ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਟੀਕੇ ਦੀ ਦੂਜੀ ਖੁਰਾਕ ਲਈ
Thursday, Apr 29, 2021 - 03:51 PM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕੋਵਿਡ-19 ਰੋਕੂ ਟੀਕੇ ਦੀ ਦੂਜੀ ਖੁਰਾਕ ਲਈ ਅਤੇ ਸਾਰੇ ਯੋਗ ਲੋਕਾਂ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੂੰ ਸ਼ੂਗਰ ਦੀ ਬੀਮਾਰੀ ਹੈ ਅਤੇ ਉਨ੍ਹਾਂ ਨੂੰ 4 ਮਾਰਚ ਨੂੰ ਇੱਥੋ ਲੋਕਨਾਇਕ ਜੈਪ੍ਰਕਾਸ਼ ਹਸਪਤਾਲ 'ਚ ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ। ਟੀਕਾ ਲਗਵਾਉਣ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕੀਤਾ,''ਮੈਂ ਅੱਜ ਟੀਕੇ ਦੀ ਦੂਜੀ ਖੁਰਾਕ ਲਗਵਾਈ। ਮੈਂ ਹਰ ਯੋਗ ਵਿਅਕਤੀ ਨੂੰ ਅਪੀਲ ਕਰਦਾ ਹਾਂ ਕਿ ਉਹ ਟੀਕਾ ਲਗਵਾਉਣ।''
ਰਾਸ਼ਟਰੀ ਰਾਜਧਾਨੀ 'ਚ ਤੀਜੇ ਗੇੜ 'ਚ 18 ਤੋਂ 44 ਸਾਲ ਤੱਕ ਦੇ ਲੋਕਾਂ ਦੇ ਟੀਕਾਕਰਨ ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦਿੱਲੀ ਸਰਕਾਰ ਨੇ ਹਾਲ 'ਚ ਕੋਵਿਡ-19 ਦੇ 1.34 ਕਰੋੜ ਟੀਕੇ ਦੀ ਖੁਰਾਕ ਖਰੀਦਣ ਦੀ ਮਨਜ਼ੂਰੀ ਦਿੱਤੀ। ਕੇਜਰੀਵਾਲ ਇਕ ਮਈ ਤੋਂ ਸ਼ੁਰੂ ਹੋਣ ਵਾਲੇ ਟੀਕਾਕਰਨ ਮੁਹਿੰਮ ਦੇ ਤੀਜੇ ਗੇੜ 'ਤੇ ਅੱਜ ਸ਼ਾਮ ਇਕ ਬੈਠਕ ਦੀ ਪ੍ਰਧਾਨਗੀ ਵੀ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਬੈਠਕ 'ਚ ਸਿਹਤ ਮੰਤਰੀ ਸਤੇਂਦਰ ਜੈਨ ਅਤੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਗਵਾਈ ‘ਕੋਰੋਨਾ ਵੈਕਸੀਨ’