ਦਿੱਲੀ 'ਚ ਗਠਜੋੜ 'ਤੇ ਕੇਜਰੀਵਾਲ ਦਾ ਇਨਕਾਰ, 'ਆਪ' ਆਪਣੇ ਦਮ 'ਤੇ ਲੜੇਗੀ ਚੋਣ
Wednesday, Dec 11, 2024 - 12:06 PM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨਾਲ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਦਰਅਸਲ, ਇਸ ਤੋਂ ਪਹਿਲਾਂ ਖ਼ਬਰਾਂ ਸਨ ਕਿ ਦੋਵੇਂ ਪਾਰਟੀਆਂ ਮਿਲ ਕੇ ਇਹ ਚੋਣ ਲੜ ਸਕਦੀਆਂ ਹਨ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕੇਜਰੀਵਾਲ ਨੇ ਕਿਹਾ ਕਿ 'ਆਪ' ਦਿੱਲੀ 'ਚ ਆਪਣੇ ਦਮ 'ਤੇ ਚੋਣਾਂ ਲੜੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ,"ਕਾਂਗਰਸ ਨਾਲ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।" ਉਨ੍ਹਾਂ ਦੀ ਪ੍ਰਤੀਕਿਰਿਆ ਅਜਿਹੇ ਸਮੇਂ ਆਈ ਹੈ ਜਦੋਂ ਮੀਡੀਆ 'ਚ ਅਜਿਹੀਆਂ ਖ਼ਬਰਾਂ ਹਨ ਕਿ ਦੋਵੇਂ ਪਾਰਟੀਆਂ ਫਰਵਰੀ 'ਚ ਹੋਣ ਜਾ ਰਹੀਆਂ 70 ਮੈਂਬਰੀ ਦਿੱਲੀ ਵਿਧਾਨ ਸਭਾ ਚੋਣਾਂ ਲਈ 'ਆਪ' ਅਤੇ ਕਾਂਗਰਸ ਵਿਚਾਲੇ ਗਠਜੋੜ ਇਸ ਮਹੀਨੇ ਦੀ ਸ਼ੁਰੂਆਤ 'ਚ ਵੀ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਹੱਥ ਮਿਲਾ ਸਕਦੀਆਂ ਹਨ।
ਇਸ ਮਹੀਨੇ ਦੇ ਸ਼ੁਰੂ 'ਚ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 'ਆਪ' ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਸੀ। ਹਾਲ ਹੀ 'ਚ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੇ ਇਨ੍ਹਾਂ ਦੋ ਘਟਕਾਂ ਵਿਚਕਾਰ ਗਠਜੋੜ ਨੂੰ ਲੈ ਕੇ ਚਰਚਾ ਉਦੋਂ ਸ਼ੁਰੂ ਹੋ ਗਈ ਜਦੋਂ ਬੁੱਧਵਾਰ ਨੂੰ ਕਾਂਗਰਸ ਦੁਆਰਾ ਆਯੋਜਿਤ 'ਨਿਆ ਚੌਪਾਲ' ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ। 'ਆਪ' ਨੇ ਦਿੱਲੀ ਚੋਣਾਂ ਦੇ ਸਬੰਧ 'ਚ ਹੁਣ ਤੱਕ 31 ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕੀਤੀਆਂ ਹਨ। ਬਾਕੀ ਉਮੀਦਵਾਰਾਂ ਦੀ ਸੂਚੀ ਵੀ ਜਲਦੀ ਆਉਣ ਦੀ ਸੰਭਾਵਨਾ ਹੈ। ਭਾਜਪਾ ਦਿੱਲੀ 'ਚ 'ਆਪ' ਤੋਂ ਸੱਤਾ ਹਥਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ 1998 ਤੋਂ ਦਿੱਲੀ ਦੀ ਸੱਤਾ ਤੋਂ ਬਾਹਰ ਹੈ। 2015 ਅਤੇ 2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ 'ਚ, 'ਆਪ' ਨੇ ਕ੍ਰਮਵਾਰ 67 ਅਤੇ 62 ਸੀਟਾਂ ਜਿੱਤੀਆਂ ਅਤੇ ਭਾਜਪਾ ਨੂੰ ਕ੍ਰਮਵਾਰ ਤਿੰਨ ਅਤੇ ਅੱਠ ਸੀਟਾਂ ਮਿਲੀਆਂ। ਕਾਂਗਰਸ ਇਕ ਵੀ ਸੀਟ ਨਹੀਂ ਜਿੱਤ ਸਕੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8