ਕੋਟਾ ''ਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ''ਚ ਜੁਟੀ ਦਿੱਲੀ ਸਰਕਾਰ : ਕੇਜਰੀਵਾਲ
Thursday, Apr 30, 2020 - 03:57 PM (IST)
ਨਵੀਂ ਦਿੱਲੀ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਰਾਸ਼ਟਰੀ ਰਾਜਧਾਨੀ ਦੇ ਉਨਾਂ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਕਰ ਰਹੀ ਹੈ, ਜੋ ਲਾਕਡਾਊਨ ਕਾਰਨ ਰਾਜਸਥਾਨ ਦੇ ਕੋਟਾ 'ਚ ਫਸੇ ਹਨ। ਕੇਜਰੀਵਾਲ ਨੇ ਟਵੀਟ ਕੀਤਾ,''ਦਿੱਲੀ ਸਰਕਾਰ ਕੋਟਾ 'ਚ ਫਸੇ ਦਿੱਲੀ ਦੇ ਵਿਦਿਆਰਥੀਆਂ ਨੂੰ ਜਲਦ ਵਾਪਸ ਲਿਆਉਣ ਲਈ ਪ੍ਰਬੰਧ ਕਰ ਰਹੀ ਹੈ।''
ਦਿੱਲੀ ਵਿਧਾਨ ਸਭਾ 'ਚ ਵਿਰੋਧੀ ਨੇਤਾ ਰਾਮਵੀਰ ਸਿੰਘ ਬਿਥੂੜੀ ਨੇ ਵੀ ਕੇਜਰੀਵਾਲ ਨੂੰ ਪੱਤਰ ਲਿਖ ਕੇ ਕੋਟਾ 'ਚ ਫਸੇ ਦਿੱਲੀ ਦੇ ਵਿਦਿਆਰਥੀਆਂ ਨੇ ਜਲਦ ਵਾਪਸ ਲਿਆਉਣ ਦੀ ਮੰਗ ਕੀਤੀ ਸੀ। ਦੱਸਣਯੋਗ ਹੈ ਕਿ ਰਾਜਸਥਾਨ ਦੇ ਕੋਟਾ 'ਚ ਲੱਖਾਂ ਦੀ ਗਿਣਤੀ 'ਚ ਬੱਚੇ ਕੋਚਿੰਗ ਲੈਂਦੇ ਹਨ, ਲਾਕਡਾਊਨ ਦੇ ਬਾਅਦ ਇਹ ਬੱਚੇ ਇੱਥੇ ਹੀ ਫਸ ਗਏ ਸਨ। ਲਾਕਡਾਊਨ ਦੌਰਾਨ ਕੁਝ ਸੂਬੇ ਤਾਂ ਆਪਣੇ ਬੱਚਿਆਂ ਨੂੰ ਸਪੈਸ਼ਲ ਪਰਮਿਸ਼ਨ ਦੇ ਅਧੀਨ ਵਾਪਸ ਲੈ ਆਏ ਸਨ ਪਰ ਦਿੱਲੀ, ਬਿਹਾਰ ਵਰਗੇ ਸੂਬਿਆਂ ਨੇ ਕੇਂਦਰ ਸਰਕਾਰ ਦੀ ਮਨਜ਼ੂਰੀ ਦਾ ਇੰਤਜ਼ਾਰ ਕੀਤਾ। ਹੁਣ ਜਦੋਂ ਮਨਜ਼ੂਰੀ ਮਿਲ ਗਈ ਹੈ ਤਾਂ ਹਰ ਕੋਈ ਇਸ ਨੂੰ ਲੈ ਕੇ ਕੰਮ 'ਚ ਜੁਟ ਗਿਆ ਹੈ।
