ਕੇਜਰੀਵਾਲ ਦੀਆਂ ਵਧੀਆਂ ਮੁਸ਼ਕਲਾਂ, ਦਿੱਲੀ ਪੁਲਸ ਨੇ ਦਰਜ ਕੀਤੀ FIR
Saturday, Mar 29, 2025 - 09:47 AM (IST)

ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਿੱਲੀ ਪੁਲਸ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਜਨਤਕ ਜਾਇਦਾਦ ਕਾਨੂੰਨ ਦੀ ਕਥਿਤ ਉਲੰਘਣਾ ਦੀ ਸ਼ਿਕਾਇਤ ’ਤੇ ਐੱਫ. ਆਈ. ਆਰ. ਦਰਜ ਕੀਤੀ ਹੈ। ਦਿੱਲੀ ਪੁਲਸ ਨੇ ਰਾਊਜ਼ ਐਵੇਨਿਊ ਅਦਾਲਤ ਵਿਚ ਇਕ ਰਿਪੋਰਟ ਦਾਇਰ ਕਰ ਕੇ ਦੱਸਿਆ ਹੈ ਕਿ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ।
ਰਿਪੋਰਟ ਮੁਤਾਬਕ ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਅਦਾਲਤ ਨੂੰ ਸੂਚਿਤ ਕੀਤਾ ਕਿ ਉਸ ਨੇ 2019 ਵਿਚ ਰਾਜਧਾਨੀ ਵਿਚ ਵੱਡੇ ਹੋਰਡਿੰਗ ਲਗਾ ਕੇ ਜਨਤਕ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿਚ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਹੈ। ਵਧੀਕ ਮੁੱਖ ਨਿਆਇਕ ਮੈਜਿਸਟ੍ਰੇਟ ਨੇ 11 ਮਾਰਚ ਨੂੰ ਪੁਲਸ ਨੂੰ ਇਕ ਸ਼ਿਕਾਇਤ ’ਤੇ ਐੱਫ. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਵਿਚ ਜਾਇਦਾਦ ਦੀ ਵਿਗਾੜ ਰੋਕਥਾਮ ਐਕਟ ਦੀ ਉਲੰਘਣਾ ਦਾ ਦੋਸ਼ ਲਗਾਇਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8