ਕੇਜਰੀਵਾਲ ਨੇ ACP AK ਸਿੰਘ ਨੂੰ ਹਟਾਉਣ ਦੀ ਕੀਤੀ ਮੰਗ, ਲਾਇਆ ਬਦਸਲੂਕੀ ਦਾ ਦੋਸ਼ (ਵੀਡੀਓ)
Saturday, Mar 23, 2024 - 10:34 AM (IST)
ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸ਼ਰਾਬ ਘਪਲੇ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਈਡੀ ਨੂੰ ਅਰਵਿੰਦ ਕੇਜਰੀਵਾਲ ਦੀ 7 ਦਿਨ ਦੀ ਰਿਮਾਂਡ ਵੀ ਮਿਲ ਗਈ ਹੈ। ਇਨ੍ਹਾਂ ਸਭ ਦਰਮਿਆਨ ਕੇਜਰੀਵਾਲ ਨੇ ਇਕ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਊਜ਼ ਐਵੇਨਿਊ ਕੋਰਟ ਵਿਚ ਅਰਜ਼ੀ ਦਾਇਰ ਕਰ ਕੇ ਦਿੱਲੀ ਪੁਲਸ ਦੇ ACP ਏ. ਕੇ. ਸਿੰਘ ਨੂੰ ਉਨ੍ਹਾਂ ਦੀ ਸੁਰੱਖਿਆ ਤੋਂ ਹਟਾਉਣ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਅਦਾਲਤ ਵਿਚ ਲਿਆਉਂਦੇ ਸਮੇਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। ਕੇਜਰੀਵਾਲ ਨੇ ਕੋਰਟ ਤੋਂ ਮੰਗ ਕੀਤੀ ਹੈ ਕਿ ਉਹ ਇਸ ਸਬੰਧਤ ਅਧਿਕਾਰੀ ਨੂੰ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਤੋਂ ਹਟਾ ਦੇਣ।
ਇਹ ਵੀ ਪੜ੍ਹੋ- ‘ਆਪ’ ਦੇ ਇਕ ਹੋਰ ਵਿਧਾਇਕ 'ਤੇ ED ਦਾ ਸ਼ਿਕੰਜਾ, ਗੁਲਾਬ ਸਿੰਘ ਯਾਦਵ ਦੇ ਘਰ 'ਚ ਕੀਤੀ ਛਾਪੇਮਾਰੀ
ਅਰਜ਼ੀ ਵਿਚ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਰਿਮਾਂਡ ਅਰਜ਼ੀ 'ਚ ਸੁਣਵਾਈ ਲਈ ਅਦਾਲਤ ਲਿਆਂਦਾ ਜਾ ਰਿਹਾ ਸੀ, ਉਸ ਦੌਰਾਨ ਸਹਾਇਕ ਪੁਲਸ ਕਮਿਸ਼ਨਰ (ACP) ਏ. ਕੇ. ਸਿੰਘ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਹਾਲਾਂਕਿ ਇਹ ਬਦਸਲੂਕੀ ਕਿਸ ਤਰ੍ਹਾਂ ਨਾਲ ਕੀਤੀ ਗਈ ਹੈ, ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਣਯੋਗ ਹੈ ਕਿ ਏ. ਕੇ. ਸਿੰਘ ਉਹ ਹੀ ਪੁਲਸ ਮੁਲਾਜ਼ਮ ਹਨ, ਜਿਨ੍ਹਾਂ 'ਤੇ ਪਿਛਲੇ ਸਾਲ ਉਸੇ ਅਦਾਲਤ ਦੇ ਕੰਪਲੈਕਸ ਵਿਚ ਮਨੀਸ਼ ਸਿਸੌਦੀਆ ਦੀ ਗਰਦਨ ਫੜਨ ਦਾ ਦੋਸ਼ ਸੀ, ਜਦੋਂ ਪੱਤਰਕਾਰ ਉਨ੍ਹਾਂ ਤੋਂ ਸਵਾਲ ਪੁੱਛ ਰਹੇ ਸਨ। ਇਹ ਘਟਨਾ ਵੀਡੀਓ ਵਿਚ ਕੈਦ ਹੋ ਗਈ ਸੀ। ਬਾਅਦ ਵਿਚ ਮਨੀਸ਼ ਨੇ ਇਸ ਨੂੰ ਲੈ ਕੇ ਇਕ ਲਿਖਤੀ ਸ਼ਿਕਾਇਤ ਵੀ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ : 28 ਮਾਰਚ ਤੱਕ ED ਦੀ ਰਿਮਾਂਡ 'ਚ ਰਹਿਣਗੇ ਕੇਜਰੀਵਾਲ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ 'ਚ ਭੇਜ ਦਿੱਤਾ ਸੀ। ਈਡੀ ਨੇ ਆਪਣੇ ਰਿਮਾਂਡ ਪੱਤਰ ਵਿਚ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਕੁਝ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਆਬਕਾਰੀ ਨੀਤੀ 2021-22 ਨੂੰ ਤਿਆਰ ਕਰਨ ਦੀ ਸਾਜ਼ਿਸ਼ ਵਿਚ ਸ਼ਾਮਲ ਸੀ ਅਤੇ ਉਹ ਇਸ ਨੀਤੀ ਰਾਹੀਂ ਲਾਭ ਪਹੁੰਚਾਉਣ ਦੇ ਬਦਲੇ ਸ਼ਰਾਬ ਕਾਰੋਬਾਰੀਆਂ ਤੋਂ ਰਿਸ਼ਵਤ ਮੰਗਣ ਵਿਚ ਸ਼ਾਮਲ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8