ਲਗਾਤਾਰ ਤੀਜੀ ਵਾਰ ‘ਆਪ’ ਦੇ ਰਾਸ਼ਟਰੀ ਕਨਵੀਨਰ ਚੁਣੇ ਗਏ ਅਰਵਿੰਦ ਕੇਜਰੀਵਾਲ
Sunday, Sep 12, 2021 - 04:30 PM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੂੰ ਇਕ ਵਾਰ ਮੁੜ ਪਾਰਟੀ ਦਾ ਰਾਸ਼ਟਰੀ ਕਨਵੀਨਰ ਚੁਣਿਆ ਗਿਆ ਹੈ। ਆਮ ਆਦਮੀ ਪਾਰਟੀ ਦੇ ਨਵੀਂ ਚੁਣੀ ਗਈ ਰਾਸ਼ਟਰੀ ਕਾਰਜਕਾਰਨੀ ਦੀ ਐਤਵਾਰ ਨੂੰ ਸੰਪੰਨ ਹੋਈ ਬੈਠਕ ’ਚ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ। ਰਾਸ਼ਟਰੀ ਕਾਰਜਕਾਰਨੀ ਨੇ ਅਰਵਿੰਦ ਕੇਜਰੀਵਾਲ ਨੂੰ ਰਾਸ਼ਟਰੀ ਕਨਵੀਨਰ ਚੁਣਨ ਦੇ ਨਾਲ ਹੀ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ। ਰਾਸ਼ਟਰੀ ਕਾਰਜਕਾਰਨੀ ਨੇ ਅਰਵਿੰਦ ਕੇਜਰੀਵਾਲ ਨੂੰ ਰਾਸ਼ਟਰੀ ਕਨਵੀਨਰ ਚੁਣਨ ਦੇ ਨਾਲ ਹੀ ਸਰਬਸੰਮਤੀ ਨਾਲ ਸੀਨੀਅਰ ਨੇਤਾ ਪੰਕਜ ਗੁਪਤਾ ਨੂੰ ਰਾਸ਼ਟਰੀ ਸਕੱਤਰ ਅਤੇ ਐੱਨ.ਡੀ. ਗੁਪਤਾ ਨੂੰ ਰਾਸ਼ਟਰੀ ਖਜ਼ਾਨਚੀ ਚੁਣਿਆ ਹੈ। ਰਾਸ਼ਟਰੀ ਕਾਰਜਕਾਰਨੀ ਵਲੋਂ ਚੁਣੇ ਗਏ ਰਾਸ਼ਟਰੀ ਕਨਵੀਨਰ, ਰਾਸ਼ਟਰੀ ਸਕੱਤਰ ਅਤੇ ਰਾਸ਼ਟਰੀ ਖਜ਼ਾਨਚੀ ਦਾ ਕਾਰਜਕਾਲ 5 ਸਾਲ ਦਾ ਹੋਵੇਗਾ।
ਇਹ ਵੀ ਪੜ੍ਹੋ : ਵਿਆਹ ਤੋਂ 32 ਮਹੀਨਿਆਂ ਬਾਅਦ ਪਾਕਿਸਤਾਨ ਤੋਂ ਵਿਦਾ ਹੋ ਭਾਰਤ ਪਹੁੰਚੀ ਲਾੜੀ, ਜਾਣੋ ਪੂਰਾ ਮਾਮਲਾ
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸ਼ਨੀਵਾਰ ਨੂੰ ਡਿਜੀਟਲ ਮਾਧਿਅਮ ਨਾਲ ਨੈਸ਼ਨਲ ਕਾਊਂਸਲਿੰਗ ਦੀ ਬੈਠਕ ਹੋਈ ਸੀ। ਇਹ ਬੈਠਕ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ’ਚ ਹੋਈ। ਜਿਸ ’ਚ ਪਾਰਟੀ ਦੇ ਸੀਨੀਅਰ ਨੇਤਾ ਸ਼ਾਮਲ ਹੋਏ ਸਨ। ਇਸ ਬੈਠਕ ’ਚ 34 ਨਵੇਂ ਰਾਸ਼ਟਰੀ ਕਾਰਜਕਾਰਨੀ ਮੈਂਬਰ ਚੁਣੇ ਗਏ ਸਨ। ਇਨ੍ਹਾਂ ਕਾਰਜਕਾਰਨੀ ਮੈਂਬਰਾਂ ’ਚ ‘ਆਪ’ ਦੇ ਸੀਨੀਅਰ ਨੇਤਾ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਇਮਰਾਨ ਹੁਸੈਨ, ਰਾਜੇਂਦਰ ਪਾਲ ਗੌਤਮ, ਰਾਘਵ ਚੱਢਾ, ਆਤਿਸ਼ੀ, ਰਾਖੀ ਬਿੜਲਾਨ ਆਦਿ ਦੇ ਨਾਮ ਸ਼ਾਮਲ ਹਨ। ਕਾਰਜਕਾਰਨੀ ਮੈਂਬਰਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਯਤਾ, ਇਮਾਨਦਾਰ ਅਕਸ ਅਤੇ ਕੰਮ ਦੀ ਰਾਜਨੀਤੀ ਨਾਲ ਦਿੱਲੀ ਅਤੇ ਪੂਰੇ ਦੇਸ਼ ’ਚ ਲੋਕ ਬਹੁਤ ਪ੍ਰਭਾਵਿਤ ਹਨ। ਜਿਸ ਦੀ ਬਦੌਲਤ ਦਿੱਲੀ ਦੀ ਜਨਤਾ ਨੇ ਉਨ੍ਹਾਂ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੂੰ ਦਿੱਲੀ ’ਚ ਇਕ ਵਾਰ ਫਿਰ ਇਤਿਹਾਸਕ ਬਹੁਮਤ ਨਾਲ ਸਰਕਾਰ ਬਣਵਾਈ ਹੈ। ਮੈਂਬਰਾਂ ਨੇ ਇਕਮਤ ਨਾਲ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕੇਜਰੀਵਾਲ ਤੋਂ ਬਿਹਤਰ ਹੋਰ ਕੋਈ ਨਹੀਂ ਸੰਭਾਲ ਸਕਦਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਕਰਨਾਲ ਧਰਨਾ ਖ਼ਤਮ ਕਰਨ ਦਾ ਐਲਾਨ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ