ਅਰਵਿੰਦ ਕੇਜਰੀਵਾਲ ਨੇ ਨੌਜਵਾਨ ਕਿਸਾਨ ਦੀ ਮੌਤ 'ਤੇ ਪ੍ਰਗਟਾਇਆ ਦੁੱਖ, ਕਿਹਾ- 'ਕਾਤਿਲਾਂ ਨੂੰ ਸਖ਼ਤ ਸਜ਼ਾ ਦਿਵਾਵਾਂਗੇ'
Thursday, Feb 22, 2024 - 01:36 AM (IST)

ਨੈਸ਼ਨਲ ਡੈਸਕ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਨਾਲ ਲਗਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਰੋਕਿਆ ਗਿਆ ਹੈ ਤੇ ਭਾਰੀ ਪੁਲਸ ਫ਼ੋਰਸ ਦੇ ਨਾਲ ਕਈ ਪੱਧਰੀ ਬੈਰਿਕੇਡਿੰਗ ਵੀ ਕੀਤੀ ਗਈ ਹੈ। ਹਰਿਆਣਾ ਪੁਲਸ ਅਤੇ ਪੈਰਾ ਮਿਲਟਰੀ ਫੋਰਸਿਜ਼ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ, ਸ਼ੈਲਿੰਗ ਸਮੇਤ ਹੋਰ ਕਈ ਤਰ੍ਹਾਂ ਦੇ ਪੈਂਤੜੇ ਅਜ਼ਮਾਏ ਜਾ ਰਹੇ ਹਨ। ਇਸ ਵਿਚਾਲੇ ਪੰਜਾਬ ਦੇ ਇਕ ਨੌਜਵਾਨ ਕਿਸਾਨ ਸ਼ੁਭਕਰਨ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਕੈਬਨਿਟ ਨੇ ਦਿੱਤੀ ਮਨਜ਼ੂਰੀ
ਅਰਵਿੰਦ ਕੇਜਰੀਵਾਲ ਨੇ ਉਕਤ ਘਟਨਾ 'ਤੇ ਦੁੱਖ ਪ੍ਰਗਟਾਉਂਦਿਆਂ ਪੁੱਛਿਆ ਕਿ ਕੀ ਇਸੇ ਦਿਨ ਲਈ ਅਸੀਂ ਅਜ਼ਾਦੀ ਦੀ ਲੜਾਈ ਲੜੀ ਸੀ ਕਿ ਇਕ ਦਿਨ ਆਪਣੇ ਹੀ ਦੇਸ਼ ਵਿਚ ਸਾਡੀਆਂ ਹੀ ਸਰਕਾਰਾਂ ਸਾਡੇ ਪੁੱਤਰਾਂ ਨੂੰ ਅੰਗਰੇਜ਼ਾਂ ਦੀ ਤਰ੍ਹਾਂ ਸ਼ਹੀਦ ਕਰ ਦੇਣਗੀਆਂ? ਉਨ੍ਹਾਂ ਕਿਹਾ ਕਿ ਅਸੀਂ ਸ਼ੁਭਕਰਨ ਦੇ ਕਾਤਿਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਵਾਂਗੇ।
ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਪੁਲਸ ਨੇ ਕੀਤੀ 'ਪ੍ਰੈਕਟਿਸ', 'ਚੌਕੰਨੇ' ਰਹਿਣ ਦੀਆਂ ਦਿੱਤੀਆਂ ਹਦਾਇਤਾਂ
'ਆਪ' ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀਡੀਓ ਸਾਂਝੀ ਕਰਦਿਆਂ ਟਵੀਟ ਕੀਤਾ, "ਪੰਜਾਬ ਦੇ ਨੌਜਵਾਨ ਸ਼ੁਭਕਰਨ ਦੀ ਮੌਤ ਬਹੁਤ ਦੁਖਦ ਹੈ। ਕੀ ਇਸੇ ਦਿਨ ਲਈ ਅਸੀਂ ਆਜ਼ਾਦੀ ਦੀ ਲੜਾਈ ਲੜੀ ਸੀ ਕਿ ਇਕ ਦਿਨ ਸਾਡੇ ਆਪਣੇ ਦੇਸ਼ ਵਿਚ ਸਾਡੇ ਦੁਆਰਾ ਚੁਣੀਆਂ ਗਈਆਂ ਸਰਕਾਰਾਂ ਅੰਗਰੇਜ਼ਾਂ ਵਾਂਗ ਸਾਡੇ ਹੀ ਪੁੱਤਰਾਂ ਨੂੰ ਸ਼ਹੀਦ ਕਰ ਦੇਣਗੀਆਂ? ਅਸੀਂ ਪੂਰੀ ਤਰ੍ਹਾਂ ਸ਼ੁਭਕਰਨ ਦੇ ਨਾਲ ਹਾਂ ਅਤੇ ਉਸ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਵਾਂਗੇ।"
पंजाब के नौजवान शुभकरण की मौत बेहद दुखदाई है। क्या इसी दिन के लिए हमने आज़ादी की लड़ाई लड़ी थी कि एक दिन अपने ही देश में हमारे द्वारा चुनी हुई सरकारें हमारे ही बेटों को अंग्रेजों की तरह शहीद कर देगी? हम पूरी तरह शुभकरण के साथ हैं और उनके क़ातिलों को कड़ी सज़ा दिलवायेंगे। https://t.co/pZzkgZr5qo
— Arvind Kejriwal (@ArvindKejriwal) February 21, 2024
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8