''ED ਨੂੰ ਕਹੋ ਉਹ ਜ਼ਬਰਦਸਤੀ ਕਾਰਵਾਈ ਨਾ ਕਰੇ'', ਸੀ.ਐੱਮ. ਕੇਜਰੀਵਾਲ ਦੀ ਕੋਰਟ ''ਚ ਨਵੀਂ ਅਰਜ਼ੀ ਦਾਇਰ
Thursday, Mar 21, 2024 - 12:15 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ ਅਤੇ ਦਿੱਲੀ ਹਾਈ ਕੋਰਟ ਨੂੰ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਉਨ੍ਹਾਂ ਨੂੰ ਜਾਰੀ ਕੀਤੇ ਗਏ ਜਾਂਚ ਏਜੰਸੀ ਦੇ ਸੰਮਨ ਦੇ ਸੰਬੰਧ 'ਚ ਉਨ੍ਹਾਂ ਖ਼ਿਲਾਫ਼ 'ਜ਼ਬਰਦਸਤੀ ਕਾਰਵਾਈ' ਨਾ ਕਰਨ ਦਾ ਨਿਰਦੇਸ਼ ਦਿੱਤਾ ਜਾਵੇ। ਕੇਜਰੀਵਾਲ ਦੀ ਨਵੀਂ ਪਟੀਸ਼ਨ 'ਤੇ ਅੱਜ ਹਾਈ ਕੋਰਟ 'ਚ ਸੁਣਵਾਈ ਹੋਵੇਗੀ। ਅਦਾਲਤ 'ਚ ਆਪਣੀ ਪਟੀਸ਼ਨ 'ਚ ਆਮ ਆਦਮੀ ਪਾਰਟੀ ਸੁਪਰੀਮੋ ਨੇ ਕਿਹਾ,''ਈ.ਡੀ. ਨੂੰ ਅਦਾਲਤ ਦੇ ਸਾਹਮਣੇ ਭਰੋਸਾ ਦੇਣਾ ਚਾਹੀਦਾ ਕਿ ਜੇਕਰ ਮੈਂ ਸੰਮਨ ਦੀ ਪਾਲਣਾ ਕਰਦਾ ਹਾਂ ਤਾਂ ਉਹ ਮੇਰੇ ਖ਼ਿਲਾਫ਼ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕਰੇਗੀ। ਆਬਕਾਰੀ ਨੀਤੀ ਮਾਮਲੇ 'ਚ ਗ੍ਰਿਫ਼ਤਾਰੀ ਦਾ ਖ਼ਦਸ਼ਾ ਜਤਾਉਂਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਉਹ ਈ.ਡੀ. ਦੇ ਸਾਹਮਣੇ ਪੇਸ਼ ਹੋਣ ਲਈ ਤਿਆਰ ਹਨ, ਜੇਕਰ ਉਨ੍ਹਾਂ ਨੂੰ ਭਰੋਸਾ ਦਿੱਤਾ ਜਾਵੇ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ ਜਾਂ ਹਾਈ ਕੋਰਟ ਨੂੰ ਆਦੇਸ਼ ਦੇਣਾ ਹੋਵੇਗਾ ਕਿ ਉਨ੍ਹਾਂ ਖ਼ਿਲਾਫ਼ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਕੇਜਰੀਵਾਲ ਨੂੰ ਈ.ਡੀ. ਨੇ 9ਵੀਂ ਵਾਰ ਸੰਮਨ ਭੇਜਦੇ ਹੋਏ 21 ਮਾਰਚ ਯਾਨੀ ਅੱਜ ਬੁਲਾਇਆ ਸੀ। ਪੁੱਛ-ਗਿੱਛ ਤੋਂ ਪਹਿਲਾਂ ਉਨ੍ਹਾਂ ਨੇ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਅਤੇ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਭੇਜੇ ਗਏ ਸੰਮਨ 'ਤੇ ਪੇਸ਼ ਨਹੀਂ ਹੋਣ ਦੇ ਮਾਮਲੇ 'ਚ ਉਨ੍ਹਾਂ ਨੂੰ ਸ਼ਨੀਵਾਰ ਨੂੰ ਹੀ ਦਿੱਲੀ ਦੀ ਇਕ ਅਦਾਲਤ ਤੋਂ ਜ਼ਮਾਨਤ ਮਿਲੀ ਹੈ। ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਗ੍ਰਿਫ਼ਤਾਰੀ ਦੇ ਖ਼ਦਸ਼ੇ ਕਾਰਨ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਨੇ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਕਿਹਾ ਕਿ ਉਹ ਈ.ਡੀ. ਦੇ ਸਾਹਮਣੇ ਪੇਸ਼ ਹੋਣ ਲਈ ਤਿਆਰ ਹਨ, ਜੇਕਰ ਈ.ਡੀ. ਇਹ ਭਰੋਸਾ ਦੇਵੇ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e