ਗ੍ਰਿਫ਼ਤਾਰੀ ਤੋਂ ਬਾਅਦ CM ਕੇਜਰੀਵਾਲ ਦਾ ਪਹਿਲਾ ਬਿਆਨ ਆਇਆ ਸਾਹਮਣੇ, 'ਮੇਰਾ ਜੀਵਨ ਦੇਸ਼ ਲਈ ਸਮਰਪਿਤ'

Friday, Mar 22, 2024 - 05:38 PM (IST)

ਗ੍ਰਿਫ਼ਤਾਰੀ ਤੋਂ ਬਾਅਦ CM ਕੇਜਰੀਵਾਲ ਦਾ ਪਹਿਲਾ ਬਿਆਨ ਆਇਆ ਸਾਹਮਣੇ, 'ਮੇਰਾ ਜੀਵਨ ਦੇਸ਼ ਲਈ ਸਮਰਪਿਤ'

ਨਵੀਂ ਦਿੱਲੀ- ਗ੍ਰਿਫ਼ਤਾਰ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ, 'ਮੇਰਾ ਜੀਵਨ ਦੇਸ਼ ਲਈ ਸਮਰਪਿਤ ਹੈ। ਚਾਹੇ ਅੰਦਰ ਰਹਾਂ ਚਾਹੇ ਬਾਹਰ'। ਦੱਸ ਦੇਈਏ ਕਿ ਵੀਰਵਾਰ ਨੂੰ ਹੀ ਇਨਫੋਰਸਮੈਂਟ ਡਾਈਰੈਕਟੋਰੇਟ (ਈ.ਡੀ.) ਨੇ ਕਰੀਬ ਦੋ ਘੰਟਿਆਂ ਦੀ ਪੁੱਛਗਿੱਛ ਕਰਨ ਤੋਂ ਬਾਅਦ ਕੇਜਰੀਵਾਲ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ। 

ਫਿਲਹਾਲ ਪੀ.ਐੱਮ.ਐੱਲ.ਏ. ਮਾਮਲੇ 'ਚ ਰਾਊਜ਼ ਐਵੇਨਿਊ ਕੋਰਟ 'ਚ ਕੇਜਰੀਵਾਲ ਦੇ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ। ਇਸ ਦੌਰਾਨ ਈ.ਡੀ. ਨੇ ਕੇਜਰੀਵਾਲ ਨੂੰ ਲੈ ਕੇ ਕਈ ਦਾਅਵੇ ਕੀਤੇ ਹਨ। ਈ.ਡੀ. ਨੇ ਦੋ ਲੋਕਾਂ ਦੀ ਚੈਟ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਇਸ ਵਿਚ ਕੈਸ਼ ਨੂੰ ਲੈ ਕੇ ਗੱਲਬਾਤ ਹੋ ਰਹੀ ਹੈ। ਈ.ਡੀ. ਨੇ ਦੱਸਿਆ ਕਿ ਹਵਾਲਾ ਰਾਹੀਂ ਗੋਆ 45 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ। ਵੱਖ-ਵੱਖ ਲੋਕਾਂ ਨੂੰ ਵੱਡੀ ਧਨ ਰਾਸ਼ੀ ਦਿੱਤੀ ਗਈ। ਅਸੀਂ ਇਨ੍ਹਾਂ ਲੋਕਾਂ ਦੀ ਸੀ.ਡੀ.ਆਰ. ਡਿਟੇਲ ਹਾਸਿਲ ਕੀਤੀ ਹੈ। ਇਨ੍ਹਾਂ ਦੇ ਫੋਨ ਦੀ ਰਿਕਾਰਡਿੰਗ ਵੀ ਸਾਡੇ ਕੋਲ ਹੈ। ਵਿਜੇ ਨਗਰ ਦੀ ਇਕ ਕੰਪਨੀ ਤੋਂ ਵੀ ਸਬੂਤ ਮਿਲੇ ਹਨ। ਚਾਰ ਰੂਟ ਰਾਹੀਂ ਪੈਸਾ ਗੋਆ ਟ੍ਰਾਂਸਫਰ ਕੀਤਾ ਗਿਆ। 


author

Rakesh

Content Editor

Related News