ਕਮੀ ਪੈਣ ''ਤੇ ਹੜ੍ਹ ਪੀੜਤਾਂ ਨੂੰ ਸਰਕਾਰ ਮੁਹੱਈਆ ਕਰਵਾਏਗੀ ਰਾਹਤ ਸਮੱਗਰੀ : ਕੇਜਰੀਵਾਲ

08/21/2019 4:11:19 PM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਕਮੀ ਪਈ ਤਾਂ ਸਰਕਾਰ ਰਾਹਤ ਸਮੱਗਰੀ ਉਪਲੱਬਧ ਕਰਵਾਏਗੀ। ਯਮੁਨਾ ਨਦੀ ਦੇ ਹੇਠਲੇ ਇਲਾਕਿਆਂ ਦੇ ਡੁੱਬਣ ਤੋਂ ਬਾਅਦ ਨਦੀ ਦੇ ਮੈਦਾਨੀ ਹਿੱਸੇ 'ਚ ਰਹਿ ਰਹੇ 15 ਹਜ਼ਾਰ ਤੋਂ ਵਧ ਲੋਕਾਂ ਨੂੰ ਵੱਖ-ਵੱਖ ਸਰਕਾਰੀ ਏਜੰਸੀਆਂ ਵਲੋਂ ਲਗਾਏ ਗਏ ਕੈਂਪਾਂ 'ਚ ਭੇਜ ਦਿੱਤਾ ਗਿਆ ਹੈ। ਯਮੁਨਾ ਬੁੱਧਵਾਰ ਨੂੰ ਵੀ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਉੱਪਰ ਵਹਿ ਰਹੀ ਹੈ। ਹਾਲਾਂਕਿ ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਕਿਹਾ ਕਿ ਪਾਣੀ ਦਾ ਪੱਧਰ ਕਈ ਘੰਟਿਆਂ ਤੋਂ 206.60 ਮੀਟਰ 'ਤੇ ਸਥਿਰ ਹੈ ਅਤੇ ਇਸ ਦੇ ਘੱਟ ਹੋਣ ਦੀ ਸੰਭਾਵਨਾ ਹੈ। ਕੇਜਰੀਵਾਲ ਨੇ ਉਸਮਾਨਪੁਰ ਇਲਾਕੇ 'ਚ ਲਗਾਏ ਕੈਂਪਾਂ 'ਚ ਰਹਿ ਰਹੇ ਲੋਕਾਂ ਨਾਲ ਮੁਲਾਕਾਤ ਕੀਤੀ।
ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਕੀਤਾ ਟਵੀਟ
ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕੀਤਾ,''ਯਮੁਨਾ ਕਿਨਾਰੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲਿਆ। ਜ਼ਿਆਦਾਤਰ ਲੋਕ ਆਪਣੇ ਘਰਾਂ 'ਚ ਆਪਣਾ ਸਾਮਾਨ ਛੱਡ ਆਏ ਹਨ ਪਰ ਚੰਗੀ ਗੱਲ ਇਹ ਹੈ ਕਿ ਜਾਨ ਦਾ ਕੋਈ ਨੁਕਸਾਨ ਨਹੀਂ ਹੋਇਆ। ਕੈਂਪਾਂ, ਭੋਜਨ, ਪਾਣੀ ਅਤੇ ਦਵਾਈਆਂ ਦਾ ਬੰਦੋਬਸਤ ਕਰ ਲਿਆ ਗਿਆ ਹੈ। ਜੇਕਰ ਕੋਈ ਕਮੀ ਹੋਵੇ ਤਾਂ ਸਾਨੂੰ ਦੱਸੋ, ਅਸੀਂ ਤੁਰੰਤ ਜ਼ਰੂਰੀ ਕਾਰਵਾਈ ਕਰਾਂਗੇ।''ਭਾਜਪਾ ਦੇ ਕਈ ਨੇਤਾਵਾਂ ਨੇ ਕੀਤ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ
ਦਿੱਲੀ ਭਾਜਪਾ ਮੁਖੀ ਮਨੋਜ ਤਿਵਾੜੀ ਅਤੇ ਸਾਬਕਾ ਕੇਂਦਰੀ ਮਤੰਰੀ ਵਿਜੇ ਗੋਇਲ ਸਮੇਤ ਭਾਜਪਾ ਦੇ ਕਈ ਨੇਤਾਵਾਂ ਨੇ ਵੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਦਦ ਦਿੱਤੀ। ਗੋਇਲ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਦੌਰੇ ਦੌਰਾਨ ਲੋਕਾਂ ਨੇ ਉਸਮਾਨ ਖਾਦਰ ਇਲਾਕੇ 'ਚ ਕੈਂਪਾਂ, ਟਾਇਲਟਾਂ ਅਤੇ ਭੋਜਨ ਦੀ ਅਣਉਪਲੱਬਧਤਾ ਦੀ ਸ਼ਿਕਾਇਤ ਕੀਤੀ। ਹਾਲਾਂਕਿ ਦਿੱਲੀ ਦੇ ਮਾਲੀਆ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ ਕਿ ਰਾਹਤ ਕੈਂਪਾਂ 'ਚ ਰਹਿ ਰਹੇ ਲੋਕ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰ ਰਹੇ ਹਨ। ਗਹਿਲੋਤ ਨੇ ਟਵੀਟ ਕੀਤਾ,''ਰਾਹਤ ਕੈਂਪਾਂ 'ਚ ਰਹਿ ਰਹੇ ਲੋਕ ਦਿੱਲੀ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰ ਰਹੇ ਹਨ। ਭੋਜਨ, ਪਾਣੀ ਅਤੇ ਹੋਰ ਜ਼ਰੂਰੀ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਮਾਲੀਆ ਵਿਭਾਗ ਦੇ ਅਧਿਕਾਰੀ ਹੋਰ ਵਿਭਾਗਾਂ ਦੇ ਤਾਲਮੇਲ ਨਾਲ 24 ਘੰਟੇ ਕੰਮ ਕਰ ਰਹੇ ਹਨ।''

DIsha

This news is Content Editor DIsha