"ਮੈਂ ਦੋ ਵਾਰ ਚਿੱਠੀ ਲਿਖੀ ,ਉਨ੍ਹਾਂ ਨੇ ਮੇਰੀ ਗੱਲ ਨਹੀਂ ਮੰਨੀ", ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲੇ ਅੰਨਾ ਹਜ਼ਾਰੇ

03/22/2024 1:38:47 PM

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਅੰਨਾ ਹਜ਼ਾਰੇ ਨੇ ਕਿਹਾ ਕਿ ਮੈਨੂੰ ਦੁੱਖ ਹੈ ਕਿ ਉਨ੍ਹਾਂ (ਅਰਵਿੰਦ ਕੇਜਰੀਵਾਲ) ਨੇ ਮੇਰੀ ਗੱਲ ਨਹੀਂ ਸੁਣੀ। ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ, ਮੈਂ ਨਵੀਂ ਸ਼ਰਾਬ ਨੀਤੀ ਬਾਰੇ ਉਨ੍ਹਾਂ ਨੂੰ ਦੋ ਵਾਰ ਪੱਤਰ ਲਿਖਿਆ ਸੀ। ਮੈਨੂੰ ਦੁੱਖ ਹੈ ਕਿ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਹੁਣ ਉਨ੍ਹਾਂ ਨੂੰ ਇਸ ਲਈ ਗ੍ਰਿਫਤਾਰ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ, ਜੋ ਮੇਰੇ ਨਾਲ ਕੰਮ ਕਰਦੇ ਸੀ, ਕਦੇ ਸ਼ਰਾਬ ਦੇ ਖਿਲਾਫ ਆਵਾਜ਼ ਉਠਾਉਂਦੇ ਸੀ, ਹੁਣ ਸ਼ਰਾਬ ਦੀਆਂ ਨੀਤੀਆਂ ਬਣਾ ਰਹੇ ਹਨ। ਉਨ੍ਹਾਂ ਦੀ ਗ੍ਰਿਫਤਾਰੀ ਉਨ੍ਹਾਂ ਦੇ ਆਪਣੇ ਕਰਮਾਂ ਕਾਰਨ ਹੋਈ ਹੈ। ਪਰ ਉਹ ਕੀ ਕਰਨਗੇ? ਸੱਤਾ ਦੇ ਸਾਹਮਣੇ ਕਿਸੇ ਦੀ ਨਹੀਂ ਚੱਲਦੀ। ਗ੍ਰਿਫਤਾਰੀ ਹੋ ਚੁੱਕੀ ਹੈ, ਹੁਣ ਜੋ ਵੀ ਹੋਵੇਗਾ ਕਾਨੂੰਨ ਮੁਤਾਬਕ ਹੋਵੇਗਾ।'' 

ਇਹ ਵੀ ਪੜ੍ਹੋ: ED ਦੇ ਲਾਕਅੱਪ 'ਚ ਬੇਚੈਨੀ ਨਾਲ ਲੰਘੀ CM ਕੇਜਰੀਵਾਲ ਦੀ ਰਾਤ, ਘਰੋਂ ਮੰਗਵਾਈਆਂ ਦਵਾਈਆਂ ਤੇ ਕੰਬਲ
 

ਦੱਸ ਦੇਈਏ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੀ. ਐੱਮ. ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਵੀਰਵਾਰ ਨੂੰ ਹੀ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪ੍ਰੋਟੈਕਸ਼ਨ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਈ. ਡੀ. ਦੀ ਟੀਮ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ। ਟੀਮ ਕੋਲ ਸਰਚ ਵਾਰੰਟ ਸੀ। ਜਾਂਚ ਏਜੰਸੀ ਨੇ 2 ਘੰਟੇ ਤਕ ਸੀ. ਐੱਮ. ਹਾਊਸ ਦੀ ਤਲਾਸ਼ੀ ਲਈ ਅਤੇ ਫਿਰ ਲਗਭਗ 2 ਘੰਟੇ ਉਨ੍ਹਾਂ ਪਾਸੋਂ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਰਾਤ 9 ਵਜੇ ਈ. ਡੀ. ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਦੇ ਵਰਕਰਾਂ ਨੇ ਜ਼ੋਰਦਾਰ ਢੰਗ ਨਾਲ ਵਿਖਾਵਾ ਕੀਤਾ। ਪੁਲਸ ਨੇ ਨਾਅਰੇਬਾਜ਼ੀ ਕਰ ਰਹੇ ਕੇਜਰੀਵਾਲ ਦੇ ਕਈ ਸਮਰਥਕਾਂ ਨੂੰ ਵੀ ਹਿਰਾਸਤ ਵਿਚ ਲੈ ਲਿਆ।

ਇਹ ਵੀ ਪੜ੍ਹੋ: ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਭਾਜਪਾ ਦੀ ਸਿਆਸੀ ਸਾਜ਼ਿਸ਼: ਆਤਿਸ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News