ਅਰਵਿੰਦ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ, ਸੁਲਤਾਨਪੁਰ ’ਚ ਦਰਜ ਮਾਮਲੇ ’ਤੇ 13 ਜਨਵਰੀ ਤੱਕ ਅੰਤ੍ਰਿਮ ਸਟੇਅ

12/14/2022 12:00:11 PM

ਲਖਨਊ– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਕੇਜਰੀਵਾਲ ਖ਼ਿਲਾਫ਼ ਸੁਲਤਾਨਪੁਰ ਵਿੱਚ ਚੱਲ ਰਹੇ ਅਪਰਾਧਿਕ ਕੇਸ ਦੀ ਕਾਰਵਾਈ ’ਤੇ 13 ਜਨਵਰੀ ਤੱਕ ਰੋਕ ਲਾ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਜਨਵਰੀ ਨੂੰ ਹੋਵੇਗੀ।

ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਸੁਲਤਾਨਪੁਰ ’ਚ ਆਪਣੇ ਖਿਲਾਫ ਚੱਲ ਰਹੇ ਅਪਰਾਧਿਕ ਮਾਮਲੇ ’ਚ ਨਿੱਜੀ ਪੇਸ਼ੀ ਤੋਂ ਛੋਟ ਲਈ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। 20 ਅਪਰੈਲ 2014 ਨੂੰ ਲੋਕ ਸਭਾ ਦੀਆਂ ਚੋਣਾਂ ਦੌਰਾਨ ਜਗ ਪ੍ਰਸਾਦ ਮੌਰਿਆ ਨੇ ਅਰਵਿੰਦ ਕੇਜਰੀਵਾਲ , ਕੁਮਾਰ ਵਿਸ਼ਵਾਸ ਤੇ ਕਈ ਹੋਰਾਂ ਖ਼ਿਲਾਫ਼ ਸੜਕ ਜਾਮ ਕਰਨ ਤੇ ਸਰਕਾਰੀ ਕੰਮ ’ਚ ਵਿਘਨ ਪਾਉਣ ਦਾ ਕੇਸ ਦਰਜ ਕੀਤਾ ਸੀ।

Rakesh

This news is Content Editor Rakesh