ਦਿੱਲੀ ਦੰਗਿਆਂ ’ਚ ਮਾਰੇ ਗਏ IB ਅਧਿਕਾਰੀ ਦੇ ਭਰਾ ਨੂੰ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਤੀ ਸਰਕਾਰੀ ਨੌਕਰੀ

03/17/2022 5:35:00 PM

ਨਵੀਂ ਦਿੱਲੀ (ਭਾਸ਼ਾ)– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ ਦੇ ਉੱਤਰੀ-ਪੂਰਬੀ ਹਿੱਸੇ ’ਚ ਹੋਏ ਦੰਗਿਆਂ ਦੌਰਾਨ ਮਾਰੇ ਗਏ ਖ਼ੁਫੀਆ ਬਿਊਰੋ (ਆਈ. ਬੀ.) ਦੇ ਅਧਿਕਾਰੀ ਅੰਕਿਤ ਸ਼ਰਮਾ ਦੇ ਭਰਾ ਅੰਕੁਰ ਸ਼ਰਮਾ ਨੂੰ ਵੀਰਵਾਰ ਨੂੰ ਸਰਕਾਰੀ ਨੌਕਰੀ ਦਾ ਸਰਟੀਫ਼ਿਕੇਟ ਸੌਂਪਿਆ। ਮੁੱਖ ਮੰਤਰੀ ਦਫ਼ਤਰ (ਸੀ. ਐੱਮ. ਓ.) ਨੇ ਇਹ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਖ਼ਿਲਾਫ਼ CM ਭਗਵੰਤ ਮਾਨ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕੇਜਰੀਵਾਲ ਨੇ ਕੀਤਾ ਵੱਡਾ ਦਾਅਵਾ

PunjabKesari

ਮੁੱਖ ਮੰਤਰੀ ਦਫ਼ਤਰ  ਨੇ ਟਵੀਟ ਕੀਤਾ, ‘‘ਦਿੱਲੀ ਹਿੰਸਾ ’ਚ ਜਾਣ ਗੁਆਉਣ ਵਾਲੇ ਆਈ. ਬੀ. ਕਰਮਚਾਰੀ ਅੰਕਿਤ ਸ਼ਰਮਾ ਦੇ ਭਰਾ ਅੰਕੁਰ ਸ਼ਰਮਾ ਨੂੰ ਵੀਰਵਾਰ ਨੂੰ ਮਾਣਯੋਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਨੌਕਰੀ ਦਾ ਸਰਟੀਫ਼ਿਕੇਟ ਸੌਂਪਿਆ। ਉਨ੍ਹਾਂ ਨੂੰ ਦਿੱਲੀ ਸਰਕਰਾ ਦੇ ਸਿੱਖਿਆ ਵਿਭਾਗ ’ਚ ਤਾਇਨਾਤ ਕੀਤਾ ਗਿਆ ਹੈ। ਪਿਛਲੇ ਸਾਲ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ ਵਲੋਂ ਇਕ ਕਰੋੜ ਰੁਪਏ ਦਾ ਚੈਕ ਸੌਂਪੇ ਜਾਣ ਦੀ ਜਾਣਕਾਰੀ ਦਿੱਤੀ ਸੀ।

ਇਹ ਵੀ ਪੜ੍ਹੋ: PM ਮੋਦੀ ਨੇ CM ਭਗਵੰਤ ਮਾਨ ਨੂੰ ਦਿੱਤੀ ਵਧਾਈ, ਕਿਹਾ-ਪੰਜਾਬ ਦੇ ਵਿਕਾਸ ਲਈ ਮਿਲ ਕੇ ਕਰਾਂਗੇ ਕੰਮ

PunjabKesari

ਕੇਜਰੀਵਾਲ ਨੇ ਕਿਹਾ ਕਿ ਸਰਕਾਰ ਭਵਿੱਖ ’ਚ ਵੀ ਪਰਿਵਾਰ ਦੀ ਮਦਦ ਕਰਦੀ ਰਹੇਗੀ। ਉਨ੍ਹਾਂ ਨੇ ਟਵੀਟ ਕੀਤਾ, ‘‘ਇਨਸਾਨ ਦੀ ਕਮੀ ਨੂੰ ਤਾਂ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਇਸ ਸਰਕਾਰੀ ਨੌਕਰੀ ਅਤੇ 1 ਕਰੋੜ ਰੁਪਏ ਦੀ ਮਦਦ ਰਾਸ਼ੀ ਨਾਲ ਪਰਿਵਾਰ ਨੂੰ ਬਲ ਮਿਲੇਗਾ। ਭਵਿੱਖ ’ਚ ਵੀ ਪਰਿਵਾਰ ਦੀ ਹਰ ਮਦਦ ਕਰਾਂਗੇ। ਦੱਸਣਯੋਗ ਹੈ ਕਿ ਅੰਕਿਤ ਸ਼ਰਮਾ 2020 ’ਚ ਉੱਤਰੀ-ਪੂਰਬੀ ਦਿੱਲੀ ’ਚ ਹਿੰਸਾ ਪ੍ਰਭਾਵਿਤ ਚਾਂਦਬਾਗ ਇਲਾਕੇ ’ਚ ਆਪਣੇ ਘਰ ਦੇ ਨੇੜੇ ਇਕ ਨਾਲੇ ’ਚ ਮ੍ਰਿਤਕ ਮਿਲੇ ਸਨ। ਦਿੱਲੀ ਸਰਕਾਰ ਨੇ ਮਾਰਚ 2021 ’ਚ ਅੰਕੁਰ ਸ਼ਰਮਾ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਜਿਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੂੰ ਵੱਡੀ ਰਾਹਤ; SC ਨੇ ‘ਵਨ ਰੈਂਕ-ਵਨ ਪੈਨਸ਼ਨ’ ਦੀ ਨੀਤੀ ਨੂੰ ਠਹਿਰਾਇਆ ਸਹੀ

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ।


Tanu

Content Editor

Related News