CM ਕੇਜਰੀਵਾਲ ਨੇ ਹਨੂੰਮਾਨ ਮੰਦਰ ''ਚ ਕੀਤੀ ਪੂਜਾ, 1 ਵਜੇ ਪ੍ਰੈੱਸ ਕਾਨਫਰੰਸ ਤੇ ਸ਼ਾਮ ਨੂੰ ਕਰਨਗੇ ਰੋਡ ਸ਼ੋਅ

Saturday, May 11, 2024 - 12:56 PM (IST)

ਨਵੀਂ ਦਿੱਲੀ- ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸੁਪਰੀਮ ਕੋਰਟ ਤੋਂ 10 ਮਈ ਨੂੰ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਯਾਨੀ ਅੱਜ ਜ਼ੋਰਦਾਰ ਢੰਗ ਨਾਲ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨ ਵਾਲੇ ਹਨ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵਿੱਚ ਪੂਜਾ ਕੀਤੀ। ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਮੱਥਾ ਟੇਕਣ ਲਈ ਮੰਦਰ ਪਹੁੰਚੇ।

ਕੇਜਰੀਵਾਲ ਦੇ ਨਾਲ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਕਈ ਨੇਤਾ ਵੀ ਮੌਜੂਦ ਸਨ। ਸ਼ੁੱਕਰਵਾਰ ਨੂੰ ਅੰਤਰਿਮ ਜ਼ਮਾਨਤ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆਉਣ 'ਤੇ ਮੁੱਖ ਮੰਤਰੀ ਨੇ ਭਗਵਾਨ ਹਨੂੰਮਾਨ ਦਾ ਧੰਨਵਾਦ ਕੀਤਾ ਅਤੇ "ਤਾਨਾਸ਼ਾਹੀ ਵਿਰੁੱਧ ਲੜਾਈ" ਵਿੱਚ ਲੋਕਾਂ ਦਾ ਸਮਰਥਨ ਮੰਗਿਆ।

ਕੇਜਰੀਵਾਲ ਦੁਪਹਿਰ 1 ਵਜੇ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ ਅਤੇ ਦੱਖਣੀ ਦਿੱਲੀ ਅਤੇ ਪੂਰਬੀ ਦਿੱਲੀ ਸੰਸਦੀ ਹਲਕਿਆਂ ਵਿੱਚ ਦੋ ਰੋਡ ਸ਼ੋਅ ਕਰਨਗੇ।


Rakesh

Content Editor

Related News