ਕੇਜਰੀਵਾਲ ਬੋਲੇ- ''ਹਵਾਈ ਫੌਜ ਨੂੰ ਸਲਾਮ ਕਰਦਾ ਹਾਂ''

02/26/2019 1:03:04 PM

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਅੰਦਰੂਨੀ ਹਿੱਸਿਆਂ ਵਿਚ ਹਵਾਈ ਹਮਲੇ ਕਰਨ ਲਈ ਭਾਰਤੀ ਹਵਾਈ ਫੌਜ ਦੇ ਪਾਇਲਟਾਂ ਦੀ ਸ਼ਲਾਘਾ ਕੀਤੀ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ, ''ਮੈਂ ਭਾਰਤੀ ਹਵਾਈ ਫੌਜ ਦੇ ਪਾਇਲਟਾਂ ਦੀ ਬਹਾਦਰੀ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਪਾਕਿਸਤਾਨ ਵਿਚ ਅੱਤਵਾਦੀ ਟਿਕਾਣੇ ਤਬਾਹ ਕਰ ਕੇ ਸਾਨੂੰ ਮਾਣ ਨਾਲ ਭਰ ਦਿੱਤਾ ਹੈ।'' 



ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਨੇ ਪਾਕਿਸਤਾਨ ਦੇ ਬਾਲਾਕੋਟ ਵਿਚ ਦਾਖਲ ਹੋ ਕੇ ਕਈ ਅੱਤਵਾਦੀ ਟਿਕਾਣਿਆਂ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ। ਫੌਜ ਵਲੋਂ ਹਵਾਈ ਸਟਰਾਈਕ ਮੰਗਲਵਾਰ ਤੜਕੇ 3.30 ਵਜੇ ਦੇ ਕਰੀਬ ਕੀਤੀ ਗਈ। ਭਾਰਤੀ ਹਵਾਈ ਫੌਜ ਨੇ 1000 ਕਿਲੋ ਦੇ ਕਈ ਬੰਬ ਵਰ੍ਹਾ ਕੇ ਅੱਤਵਾਦੀ ਟਿਕਾਣਿਆਂ ਨੂੰ ਨਸ਼ਟ ਕੀਤਾ। ਇੱਥੇ ਦੱਸ ਦੇਈਏ ਕਿ 14 ਫਰਵਰੀ ਨੂੰ ਪੁਲਵਾਮਾ ਜ਼ਿਲੇ ਵਿਚ ਸੀ. ਆਰ. ਪੀ. ਐੱਫ. ਕਾਫਿਲੇ 'ਤੇ ਵੱਡਾ ਅੱਤਵਾਦੀ ਹਮਲਾ ਕੀਤਾ ਗਿਆ, ਜਿਸ 'ਚ ਸਾਡੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਰਿਸ਼ਤੇ ਤਣਾਅਪੂਰਨ ਹੋ ਗਏ। ਇਸ ਹਮਲੇ ਨੂੰ ਲੈ ਕੇ ਲੋਕਾਂ 'ਚ ਕਾਫੀ ਗੁੱਸਾ ਸੀ ਅਤੇ ਭਾਰਤ ਨੇ ਹਵਾਈ ਸਟਰਾਈਕ ਕਰ ਕੇ ਇਸ ਹਮਲੇ ਦਾ ਮੂੰਹ ਤੋੜ ਜਵਾਬ ਦਿੱਤਾ ਹੈ।

Tanu

This news is Content Editor Tanu