ਦਿੱਲੀ ''ਚ ਲਾਕਡਾਊਨ ਦੇ ਨਿਯਮ ਪੂਰੀ ਤਰ੍ਹਾਂ ਹੋਣਗੇ ਲਾਗੂ : ਕੇਜਰੀਵਾਲ
Tuesday, Apr 14, 2020 - 02:00 PM (IST)
ਨਵੀਂ ਦਿੱਲੀ (ਭਾਸ਼ਾ)— ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਭਾਵ ਅੱਜ ਕਿਹਾ ਹੈ ਕਿ ਦਿੱਲੀ ਸਰਕਾਰ ਕੋਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਐਲਾਨੇ ਲਾਕਡਾਊਨ ਦੇ ਨਿਯਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ। ਮੰਗਲਵਾਰ ਸਵੇਰੇ ਰਾਸ਼ਟਰ ਦੇ ਨਾਂ ਟੀ. ਵੀ. 'ਤੇ ਪ੍ਰਸਾਰਿਤ ਸੰਬੋਧਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਮੌਜੂਦਾ ਲਾਕਡਾਊਨ 3 ਮਈ ਤੱਕ ਵਧਾਇਆ ਜਾਵੇਗਾ।
ਕੇਜਰੀਵਾਲ ਨੇ ਟਵੀਟ ਕੀਤਾ ਕਿ ਦਿੱਲੀ ਸਰਕਾਰ ਪ੍ਰਧਾਨ ਮੰਤਰੀ ਵਲੋਂ ਐਲਾਨੇ ਲਾਕਡਾਊਨ ਦੇ ਉਪਾਵਾਂ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਲਾਕਡਾਊਨ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ, ਤਾਂ ਕਿ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਨਵੇਂ ਇਲਾਕਿਆਂ 'ਚ ਨਾ ਫੈਲੇ।
ਦੱਸਣਯੋਗ ਹੈ ਕਿ ਲਾਕਡਾਊਨ 25 ਮਾਰਚ ਤੋਂ 14 ਅਪ੍ਰੈਲ ਤੱਕ ਸੀ। ਇਹ ਲਾਕਡਾਊਨ 21 ਦਿਨਾਂ ਦਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਇਰਸ ਦੇ ਫੈਲਾਅ ਨੂੰ ਰੋਕਣ ਅਤੇ ਸਾਰੇ ਸੂਬਿਆਂ ਦੇ ਸੁਝਾਵਾਂ ਨੂੰ ਦੇਖਦਿਆਂ ਲਾਕਡਾਊਨ ਦਾ ਸਮਾਂ 3 ਮਈ ਤੱਕ ਵਧਾ ਦਿੱਤਾ ਹੈ।
ਇਹ ਵੀ ਪੜ੍ਹੋ : PM ਨਰਿੰਦਰ ਮੋਦੀ ਦਾ ਐਲਾਨ- ਭਾਰਤ 'ਚ 3 ਮਈ ਤੱਕ ਵਧਾਇਆ ਗਿਆ 'ਲਾਕਡਾਊਨ'