ਅਰਵਿੰਦ ਕੇਜਰੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

02/19/2020 5:01:13 PM

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੁੱਧਵਾਰ ਭਾਵ ਅੱਜ ਮੁਲਾਕਾਤ ਕੀਤੀ। ਹਾਲ ਹੀ 'ਚ ਦਿੱਲੀ ਦੇ ਮੁੱਖ ਮੰਤਰੀ ਦੇ ਰੂਪ ਵਿਚ ਕੇਜਰੀਵਾਲ ਦੇ ਕੰਮਕਾਰ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਸ਼ਾਹ ਨਾਲ ਪਹਿਲੀ ਬੈਠਕ ਹੈ। ਇਹ ਬੈਠਕ ਕਰੀਬ 20 ਮਿੰਟ ਤਕ ਸ਼ਾਹ ਦੇ ਘਰ ਚੱਲੀ। ਪਹਿਲਾਂ ਇਹ ਬੈਠਕ ਗ੍ਰਹਿ ਮੰਤਰਾਲੇ ਵਿਚ ਹੋਣੀ ਸੀ।

PunjabKesari

ਕੇਜਰੀਵਾਲ ਨੇ ਟਵੀਟ ਕੀਤਾ ਕਿ ਮਾਣਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ। ਕਾਫੀ ਸਾਰਥਕ ਅਤੇ ਚੰਗੀ ਬੈਠਕ ਰਹੀ। ਦਿੱਲੀ ਨਾਲ ਜੁੜੇ ਕਈ ਮੁੱਦਿਆਂ 'ਤੇ ਚਰਚਾ ਹੋਈ। ਅਸੀਂ ਦੋਹਾਂ ਨੇ ਇਸ ਗੱਲ 'ਤੇ ਸਹਿਮਤੀ ਜ਼ਾਹਰ ਕੀਤੀ ਕਿ ਦਿੱਲੀ ਦੇ ਵਿਕਾਸ ਲਈ ਇਕੱਠੇ ਮਿਲ ਕੇ ਕੰਮ ਕਰਾਂਗੇ। ਇੱਥੇ ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ 2020 'ਚ ਆਮ ਆਦਮੀ ਪਾਰਟੀ (ਆਪ) ਨੂੰ ਜਿੱਥੇ 70 'ਚੋਂ 62 ਸੀਟਾਂ ਮਿਲੀਆਂ, ਉੱਥੇ ਹੀ ਭਾਜਪਾ 8 ਸੀਟਾਂ 'ਤੇ ਹੀ ਸਿਮਟ ਕੇ ਰਹਿ ਗਈ।


Tanu

Content Editor

Related News