ਕੇਜਰੀਵਾਲ ਨੇ ਉੱਪ ਰਾਜਪਾਲ ਅਨਿਲ ਬੈਜਲ ਨਾਲ ਕੀਤੀ ਮੁਲਾਕਾਤ

02/18/2020 4:48:19 PM

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਭਾਵ ਅੱਜ ਉੱਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਦੋਹਾਂ ਵਿਚਾਲੇ ਇਹ ਮੁਲਾਕਾਤ ਉੱਪ ਰਾਜਪਾਲ ਸਕੱਤਰੇਤ ਵਿਚ ਹੋਈ। ਹਾਲਾਂਕਿ ਕੇਜਰੀਵਾਲ ਅਤੇ ਉੱਪ ਰਾਜਪਾਲ ਵਿਚਾਲੇ ਕੀ ਗੱਲਬਾਤ ਹੋਈ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇੱਥੇ ਦੱਸ ਦੇਈਏ ਕਿ ਕੇਜਰੀਵਾਲ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੇ ਕੱਲ ਹੀ ਆਪਣੇ ਦਫਤਰਾਂ ਦਾ ਅਹੁਦਾ ਸੰਭਾਲਿਆ ਸੀ। 

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ 'ਤੇ ਇਤਿਹਾਸਕ ਜਿੱਤ ਦਰਜ ਕਰਨ ਵਾਲੇ ਅਰਵਿੰਦ ਕੇਜਰੀਵਾਲ ਨੇ 16 ਫਰਵਰੀ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ 'ਤੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ 6 ਹੋਰ ਮੰਤਰੀਆਂ ਨੇ ਸਹੁੰ ਚੁੱਕੀ। ਆਮ ਆਦਮੀ ਪਾਰਟੀ (ਆਪ) ਨੇ ਦਿੱਲੀ 'ਚ ਜਿੱਤ ਦੀ ਹੈਟ੍ਰਿਕ ਬਣਾਈ। ਪਾਰਟੀ ਨੇ 70 'ਚੋਂ 62 ਸੀਟਾਂ ਜਿੱਤੀਆਂ। ਪਾਰਟੀ ਨੇ 2015 ਦੀਆਂ ਦਿੱਲੀ ਚੋਣਾਂ 'ਚ 70 ਚੋਂ 67 ਸੀਟਾਂ ਜਿੱਤੀਆਂ ਸਨ।


Tanu

Content Editor

Related News