ਸ੍ਰੀ ਨਨਕਾਣਾ ਸਾਹਿਬ ''ਤੇ ਹਮਲਾ ਸ਼ਰਮਨਾਕ, ਸਿੱਖਾਂ ''ਤੇ ਅੱਤਿਆਚਾਰ ਬਰਦਾਸ਼ਤ ਨਹੀਂ : ਕੇਜਰੀਵਾਲ

01/04/2020 5:28:29 PM

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਕਿਸਤਾਨ 'ਚ ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ 'ਤੇ ਹੋਏ ਭੀੜ ਦੇ ਹਮਲੇ ਦੀ ਸ਼ਨੀਵਾਰ ਨੂੰ ਨਿੰਦਾ ਕੀਤੀ ਅਤੇ ਕਿਹਾ ਕਿ ਸਿੱਖਾਂ 'ਤੇ ਅੱਤਿਆਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੇਜਰੀਵਾਲ ਨੇ ਟਵਿੱਟਰ 'ਤੇ ਸ਼ੁੱਕਰਵਾਰ ਨੂੰ ਇਸ ਹਮਲੇ ਨੂੰ ਸ਼ਰਮਨਾਕ ਕਰਾਰ ਦਿੱਤਾ ਅਤੇ ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੂੰ ਸਖਤ ਕਦਮ ਚੁੱਕਣ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ।

ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ, ''ਪਾਕਿਸਤਾਨ 'ਚ ਸ੍ਰੀ ਨਨਕਾਣਾ ਸਾਹਿਬ 'ਤੇ ਹੋਇਆ ਹਮਲਾ ਬੇਹੱਦ ਕਾਇਰਤਾਪੂਰਨ ਅਤੇ ਸ਼ਰਮਨਾਕ ਘਟਨਾ ਹੈ।  ਸ੍ਰੀ ਨਨਕਾਣਾ ਸਾਹਿਬ ਕਰੋੜਾਂ ਲੋਕਾਂ ਦੇ ਆਸਥਾ ਦਾ ਕੇਂਦਰ ਹੈ। ਉੱਥੇ ਰਹਿਣ ਵਾਲੇ ਸਿੱਖ ਭਰਾਵਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਹੋ ਸਕਦਾ। ਪਾਕਿਸਤਾਨ ਸਖਤ ਕਦਮ ਚੁੱਕੇ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇ।''

Tanu

This news is Content Editor Tanu