ਕੇਜਰੀਵਾਲ ਨੇ ਮੋਦੀ ਨੂੰ ਲਿਖੀ ਚਿੱਠੀ, ਟੀਕਾਕਰਨ ਸਬੰਧੀ ਨਿਯਮਾਂ ’ਚ ਛੋਟ ਦੇਣ ਦੀ ਕੀਤੀ ਬੇਨਤੀ

Tuesday, Apr 06, 2021 - 10:27 AM (IST)

ਕੇਜਰੀਵਾਲ ਨੇ ਮੋਦੀ ਨੂੰ ਲਿਖੀ ਚਿੱਠੀ, ਟੀਕਾਕਰਨ ਸਬੰਧੀ ਨਿਯਮਾਂ ’ਚ ਛੋਟ ਦੇਣ ਦੀ ਕੀਤੀ ਬੇਨਤੀ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਟੀਕਾਕਰਨ ਕੇਂਦਰ ਖੋਲ੍ਹਣ ਅਤੇ ਟੀਕਾ ਦੇਣ ਲਈ ਉਮਰ ਸਬੰਧੀ ਨਿਯਮਾਂ ਵਿਚ ਛੋਟ ਦੇਣ ਦੀ ਬੇਨਤੀ ਕੀਤੀ। ਕੇਜਰੀਵਾਲ ਨੇ ਕਿਹਾ ਕਿ ਜੇ ਜ਼ਰੂਰੀ ਮਨਜ਼ੂਰੀ ਮਿਲ ਜਾਵੇ ਤਾਂ 3 ਮਹੀਨਿਆਂ ਅੰਦਰ ਦਿੱਲੀ ਵਿਚ ਸਾਰੇ ਲੋਕਾਂ ਦਾ ਟੀਕਾਕਰਨ ਹੋ ਸਕਦਾ ਹੈ।

ਇਹ ਵੀ ਪੜ੍ਹੋ : ਕੀ ਕੋਰੋਨਾ ਤੋਂ ਬਚਾਅ ਲਈ ਟੀਕਾ ਲਗਵਾਉਣ ਤੋਂ ਪਹਿਲਾਂ ਤੁਹਾਡੇ ਮਨ 'ਚ ਵੀ ਉੱਠ ਰਹੇ ਨੇ ਇਹ ਸਵਾਲ?

ਕੇਜਰੀਵਾਲ ਨੇ ਚਿੱਠੀ ਵਿਚ ਲਿਖਿਆ,‘‘ਦੇਸ਼ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਵਿਚ ਲਗਾਤਾਰ ਹੋ ਰਹੇ ਵਾਧੇ ਨਾਲ ਨਵੀਂ ਚਿੰਤਾ ਤੇ ਚੁਣੌਤੀ ਪੈਦਾ ਹੋ ਗਈ ਹੈ। ਸਾਨੂੰ ਤੇਜ਼ੀ ਨਾਲ ਟੀਕਾਕਰਨ ਮੁਹਿੰਮ ਨੂੰ ਅੱਗੇ ਵਧਾਉਣਾ ਪਵੇਗਾ।’’ ਕੇਜਰੀਵਾਲ ਨੇ ਕਿਹਾ ਕਿ ਟੀਕਾ ਲੈਣ ਲਈ 45 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਹੱਦ ਨੂੰ ਖਤਮ ਕਰ ਕੇ ਹਰੇਕ ਲਈ ਇਸ ਨੂੰ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਕੋਵਿਡ-19 ਦੇ ਵੱਧਦੇ ਖ਼ਤਰੇ ਦੇ ਮੱਦੇਨਜ਼ਰ ਕਸ਼ਮੀਰ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ

ਨੋਟ : ਕੇਜਰੀਵਾਲ ਦੀ ਇਸ ਬੇਨਤੀ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News