ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਦਿੱਲੀ ਹਿੰਸਾ 'ਤੇ ਹੋਈ ਚਰਚਾ

03/03/2020 9:57:48 AM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਬੈਠਕ ਦੌਰਾਨ ਦੋਹਾਂ ਨੇਤਾਵਾਂ ਨੇ ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਦਿੱਲੀ ਦੀ ਸਥਿਤੀ ਬਾਰੇ ਚਰਚਾ ਕੀਤੀ। ਹਾਲ ਹੀ 'ਚ ਦਿੱਲੀ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਆਮ ਆਦਮੀ ਪਾਰਟੀ ਦੇ ਲਗਾਤਾਰ ਤੀਜੀ ਵਾਰ ਸੱਤਾ 'ਚ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਾਲ ਕੇਜਰੀਵਾਲ ਦੀ ਇਹ ਪਹਿਲੀ ਮੁਲਾਕਾਤ ਹੈ। ਕੇਜਰੀਵਾਲ ਨੇ ਸੰਸਦ ਭਵਨ ਸਥਿਤ ਪ੍ਰਧਾਨ ਮੰਤਰੀ ਦਫ਼ਤਰ 'ਚ ਮੋਦੀ ਨਾਲ ਮੁਲਾਕਾਤ ਕੀਤੀ, ਜੋ ਕਰੀਬ ਅੱਧੇ ਘੰਟੇ ਚੱਲੀ।

ਬੈਠਕ ਤੋਂ ਬਾਅਦ ਕੇਜਰੀਵਾਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਪਿਛਲੇ ਕੁਝ ਦਿਨਾਂ 'ਚ ਦਿੱਲੀ ਪੁਲਸ ਜਿਸ ਤਰ੍ਹਾਂ ਨਾਲ ਸਰਗਰਮ ਹੈ, ਉਸੇ ਤਰ੍ਹਾਂ ਨਾਲ ਹਿੰਸਾ ਦੌਰਾਨ ਅਲਰਟ ਰਹਿੰਦੀ ਤਾਂ ਜਾਨ ਦੇ ਨੁਕਸਾਨ ਨੂੰ ਰੋਕਿਆ ਜਾ ਸਕਦਾ ਸੀ। ਇਸ ਬੈਠਕ ਨੂੰ ਦਿੱਲੀ ਹਿੰਸਾ ਦੀ ਪਿੱਠਭੂਮੀ 'ਚ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਜਿਨ੍ਹਾਂ 'ਚ ਕਰੀਬ 46 ਲੋਕਾਂ ਦੀ ਮੌਤ ਹੋ ਗਈ ਅਤੇ 200 ਲੋਕ ਜ਼ਖਮੀ ਹੋ ਗਏ। ਕੇਜਰੀਵਾਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ 'ਚ ਦਿੱਲੀ ਪੁਲਸ ਨੇ ਅਫਵਾਹਾਂ 'ਤੇ ਰੋਕ ਲਗਾਉਣ 'ਚ ਜਲਦੀ ਨਾਲ ਕੰਮ ਕੀਤਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਵੀ ਇਸ ਗੱਲ 'ਤੇ ਸਹਿਮਤੀ ਜ਼ਾਹਰ ਕੀਤੀ ਕਿ ਦਿੱਲੀ 'ਚ ਅਜਿਹੀਆਂ ਹਿੰਸਕ ਘਟਨਾਵਾਂ ਨਹੀਂ ਦੋਹਰਾਈਆਂ ਜਾਣੀਆਂ ਚਾਹੀਦੀਆਂ।

ਇਹ ਪੁੱਛੇ ਜਾਣ 'ਤੇ ਕਿ ਕੀ ਬੈਠਕ 'ਚ ਭਾਜਪਾ ਨੇਤਾਵਾਂ ਦੇ ਵਿਵਾਦਪੂਰਨ ਬਿਆਨਾਂ ਬਾਰੇ ਚਰਚਾ ਹੋਈ, ਕੇਜਰੀਵਾਲ ਨੇ ਕਿਹਾ ਕਿ ਇਸ 'ਤੇ ਵਿਸ਼ੇਸ਼ ਰੂਪ ਨਾਲ ਕੋਈ ਚਰਚਾ ਨਹੀਂ ਹੋਈ। ਦਿੱਲੀ ਦੇ ਮੁੱਖ ਮੰਤਰੀ ਨੇ ਮੋਦੀ ਨਾਲ ਹਿੰਸਾ 'ਚ ਸ਼ਾਮਲ ਲੋਕਾਂ 'ਤੇ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਭਾਵੇਂ ਉਹ ਕਿੰਨੇ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਣ। ਦੱਸਣਯੋਗ ਹੈ ਕਿ ਕੇਜਰੀਵਾਲ ਨੇ 25 ਫਰਵਰੀ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।


DIsha

Content Editor

Related News