ਕੇਜਰੀਵਾਲ ਵਿਰੁੱਧ ਨਾਮਜ਼ਦਗੀ ਪੱਤਰ ਦਾਇਰ ਨਾ ਕਰ ਸਕਣ ਵਾਲੇ ਪਹੁੰਚੇ ਸੁਪਰੀਮ ਕੋਰਟ

02/07/2020 6:02:31 PM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਵਿਧਾਨ ਸਭਾ ਚੋਣਾਂ 'ਚ ਨਾਮਜ਼ਦੀ ਪੱਤਰ ਦਾਖਲ ਨਹੀਂ ਕਰ ਪਾਉਣ ਵਾਲੇ 11 ਲੋਕਾਂ ਨੇ ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਪਟੀਸ਼ਨ ਦਾਇਰ ਕੀਤੀ। ਇਨ੍ਹਾਂ ਲੋਕਾਂ ਨੇ ਦਿੱਲੀ ਹਾਈ ਕੋਰਟ 'ਚ ਆਪਣੀ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਹਾਈ ਕੋਰਟ ਨੇ ਇਨ੍ਹਾਂ ਸਾਰਿਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਅਤੇ ਚੋਣ ਕਮਿਸ਼ਨ ਕੋਲ ਜਾਣ ਲਈ ਕਿਹਾ ਸੀ।

ਦੱਸਣਯੋਗ ਹੈ ਕਿ ਇਨ੍ਹਾਂ ਲੋਕਾਂ ਨੂੰ ਟੋਕਨ ਮਿਲ ਗਿਆ ਸੀ ਪਰ ਉਸ ਦੇ ਬਾਵਜੂਦ ਇਹ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰ ਪਾਏ ਸਨ। ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਡੀ.ਐੱਨ. ਪਟੇਲ ਅਤੇ ਜੱਜ ਸੀ. ਹਰਿ ਸ਼ੰਕਰ ਦੀ ਬੈਂਚ ਨੇ ਉਮੀਦਵਾਰਾਂ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਨੂੰ ਦਾਖਲ ਕਰਨ ਵਿਰੁੱਧ ਉਨ੍ਹਾਂ ਦੀ ਪਟੀਸ਼ਨ ਨੂੰ ਏਕਲ ਜੱਜ ਨੇ ਵੀ ਖਾਰਜ ਕਰ ਦਿੱਤਾ ਸੀ। ਪਟੀਸ਼ਨ 'ਚ ਏਕਲ ਜੱਜ ਦੇ ਇਸ ਆਦੇਸ਼ ਨੂੰ ਪਲਟਣ ਦੀ ਅਪੀਲ ਕੀਤੀ ਗਈ ਸੀ।

DIsha

This news is Content Editor DIsha