ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ 'ਤੇ ਭੜਕੇ ਅਰਵਿੰਦ ਕੇਜਰੀਵਾਲ, ਕਿਹਾ, "ਇਹ ਗੰਦੀ ਰਾਜਨੀਤੀ ਹੈ..."

Sunday, Feb 26, 2023 - 08:37 PM (IST)

ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ 'ਤੇ ਭੜਕੇ ਅਰਵਿੰਦ ਕੇਜਰੀਵਾਲ, ਕਿਹਾ, "ਇਹ ਗੰਦੀ ਰਾਜਨੀਤੀ ਹੈ..."

ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ CBI ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸੀ ਮੈਦਾਨ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ। ਇਸ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਿਸੋਦੀਆ ਨੂੰ ਬੇਕਸੂਰ ਦੱਸਿਆ ਹੈ। 

ਇਹ ਵੀ ਪੜ੍ਹੋ- ਮੌਤ ਦਾ ਕਾਰਨ ਬਣੀ ਯਾਰੀ, ਭਦੌੜ 'ਚ ਦੋਸਤਾਂ ਤੋਂ ਦੁਖ਼ੀ ਹੋ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਬੇਕਸੂਰ ਹਨ। ਕੇਜਰੀਵਾਲ ਨੇ ਇਸ ਗ੍ਰਿਫ਼ਤਾਰੀ ਗੰਦੀ ਰਾਜਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਲੋਕ ਸਭ ਵੇਖ ਤੇ ਸਮਝ ਰਹੇ ਹਨ ਤੇ ਲੋਕ ਇਸ ਦਾ ਜਵਾਬ ਜ਼ਰੂਰ ਦੇਣਗੇ। ਇਸ ਦੇ ਨਾਲ ਹੀ ਆਪ ਸੁਪਰੀਮੋ ਨੇ ਕਿਹਾ ਹੈ ਕਿ ਇਸ ਗ੍ਰਿਫ਼ਤਾਰੀ ਤੋਂ ਬਾਅਦ ਸਾਡੇ ਹੌਂਸਲੇ ਹੋਰ ਵਧਣਗੇ ਤੇ ਸਾਡਾ ਸੰਘਰਸ਼ ਹੋਰ ਮਜ਼ਬੂਤ ਹੋਵੇਗਾ।

PunjabKesari

ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ, "ਮਨੀਸ਼ ਬੇਕਸੂਰ ਹਨ, ਉਨ੍ਹਾਂ ਦੀ ਗ੍ਰਿਫ਼ਤਾਰੀ ਗੰਦੀ ਰਾਜਨੀਤੀ ਹੈ। ਮਨੀਸ਼ ਦੀ ਗ੍ਰਿਫ਼ਤਾਰੀ ਨਾਲ ਲੋਕਾਂ 'ਚ ਬਹੁਤ ਰੋਸ ਹੈ। ਲੋਕ ਸਭ ਵੇਖ ਰਹੇ ਹਨ। ਲੋਕਾਂ ਨੂੰ ਸਭ ਸਮਝ ਆ ਰਿਹਾ ਹੈ। ਲੋਕ ਇਸ ਦਾ ਜਵਾਬ ਦੇਣਗੇ। ਇਸ ਨਾਲ ਸਾਡੇ ਹੌਸਲੇ ਹੋਰ ਵਧਣਗੇ। ਸਾਡਾ ਸੰਘਰਸ਼ ਹੋਰ ਮਜ਼ਬੂਤ ਹੋਵੇਗਾ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News