ED ਦੀ ਹਿਰਾਸਤ 'ਚ ਵਿਗੜੀ ਅਰਵਿੰਦ ਕੇਜਰੀਵਾਲ ਦੀ ਸਿਹਤ

Wednesday, Mar 27, 2024 - 02:35 PM (IST)

ED ਦੀ ਹਿਰਾਸਤ 'ਚ ਵਿਗੜੀ ਅਰਵਿੰਦ ਕੇਜਰੀਵਾਲ ਦੀ ਸਿਹਤ

ਨਵੀਂ ਦਿੱਲੀ (ਕਮਲ ਕਾਂਸਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ 'ਚ ਕੇਜਰੀਵਾਲ ਦੀ ਸਿਹਤ ਵਿਗੜ ਗਈ ਹੈ। ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਡਿੱਗਦਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਸ਼ੂਗਰ ਲੈਵਲ 46 ਤੱਕ ਡਿੱਗ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸ਼ੂਗਰ ਲੈਵਲ ਇੰਨਾ ਡਿੱਗਣਾ ਖ਼ਤਰਨਾਕ ਹੈ। ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਕਿ ਉਹ ਕੱਲ੍ਹ ਜੇਲ੍ਹ 'ਚ ਅਰਵਿੰਦ ਕੇਜਰੀਵਾਲ ਨੂੰ ਮਿਲਣ ਗਈ ਸੀ। ਉਨ੍ਹਾਂ ਦਾ ਸ਼ੂਗਰ ਲੈਵਲ ਠੀਕ ਨਹੀਂ ਚੱਲ ਰਿਹਾ ਹੈ। ਸੁਨੀਤਾ ਨੇ ਕਿਹਾ ਕਿ ਕੇਜਰੀਵਾਲ ਦੀ ਸਿਹਤ ਠੀਕ ਨਹੀਂ ਹੈ। ਉਹ ਸ਼ੂਗਰ ਨਾਲ ਜੂਝ ਰਹੇ ਹਨ ਅਤੇ ਉਨ੍ਹਾਂ ਦਾ ਸ਼ੂਗਰ ਲੈਵਲ ਠੀਕ ਨਹੀਂ ਚੱਲ ਰਿਹਾ ਹੈ।

ਦੱਸ ਦੇਈਏ ਕਿ ਕੇਜਰੀਵਾਲ ਨੂੰ ਸ਼ਰਾਬ ਘਪਲੇ ਵਿਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜਿਆ ਗਿਆ ਹੈ। ਕੇਜਰੀਵਾਲ ਤੋਂ ਈਡੀ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿਚ ਕਿਹਾ ਗਿਆ ਸੀ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਗੈਰ-ਕਾਨੂੰਨੀ ਹੈ, ਉਹ ਤੁਰੰਤ ਰਿਹਾਅ ਹੋਣ ਦੇ ਹੱਕਦਾਰ ਹਨ।  ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ ਜਿਸ ਨੂੰ ਬਾਅਦ ਵਿਚ ਰੱਦ ਕਰ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News