BIG BREAKING : ਅਦਾਲਤ 'ਚ ਕੇਜਰੀਵਾਲ ਦੀ ਸਿਹਤ ਹੋਈ ਖ਼ਰਾਬ

Wednesday, Jun 26, 2024 - 01:17 PM (IST)

ਨਵੀਂ ਦਿੱਲੀ : ਸ਼ਰਾਬ ਘਪਲੇ ਮਾਮਲੇ ਵਿਚ ਘਿਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਾਊਸ ਐਵੇਨਿਊ ਕੋਰਟ 'ਚ ਪੇਸ਼ੀ ਤੋਂ ਬਾਅਦ ਅਚਾਨਕ ਸਿਹਤ ਵਿਗੜ ਗਈ। ਜਾਣਕਾਰੀ ਮੁਤਾਬਕ ਸੀਬੀਆਈ ਨੇ ਉਸ ਨੂੰ ਕੋਰਟ ਤੋਂ ਹੀ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਹੋ ਗਿਆ। ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਕੋਰਟ ਰੂਮ ਤੋਂ ਬਾਹਰ ਲਿਆਂਦਾ ਗਿਆ ਅਤੇ ਦੂਜੇ ਕਮਰੇ ਵਿਚ ਚਾਹ ਅਤੇ ਬਿਸਕੁਟ ਦਿੱਤੇ ਗਏ।

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਦੱਸ ਦੇਈਏ ਕਿ ਕੇਂਦਰੀ ਜਾਂਚ ਏਜੰਸੀ ਕੇਜਰੀਵਾਲ ਨੂੰ ਅੱਜ ਸਵੇਰੇ ਤਿਹਾੜ ਜੇਲ੍ਹ ਤੋਂ ਰਾਉਸ ਐਵੇਨਿਊ ਕੋਰਟ ਲੈ ਗਈ ਸੀ। ਕੇਜਰੀਵਾਲ ਨੂੰ ਛੁੱਟੀ ਵਾਲੇ ਬੈਂਚ ਦੇ ਜਸਟਿਸ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ ਗਿਆ। ਸੀਬੀਆਈ ਨੇ ਅਦਾਲਤ ਤੋਂ ਉਹਨਾਂ ਦੀ ਹਿਰਾਸਤ ਦੀ ਮੰਗ ਕੀਤੀ ਹੈ ਤਾਂਕਿ ਉਹ ਉਸ ਤੋਂ ਪੁੱਛਗਿੱਛ ਕਰ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News