‘ਆਪ’ ਦਾ ਕਾਂਗਰਸ ਨਾਲ ਕੋਈ ਸਮਝੌਤਾ ਨਹੀਂ, ''ਇੰਡੀਆ ਗੱਠਜੋੜ'' ਸਿਰਫ ਲੋਕ ਸਭਾ ਚੋਣਾਂ ਲਈ ਸੀ : ਕੇਜਰੀਵਾਲ
Friday, Jul 04, 2025 - 12:21 AM (IST)

ਅਹਿਮਦਾਬਾਦ, (ਭਾਸ਼ਾ)- ਕਾਂਗਰਸ ’ਤੇ ਗੁਜਰਾਤ ’ਚ ਸੱਤਾਧਿਰ ਭਾਰਤੀ ਜਨਤਾ ਪਾਰਟੀ ਦੀ ਮਦਦ ਕਰਨ ਦਾ ਦੋਸ਼ ਲਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਵਿਰੋਧੀ ਪਾਰਟੀ ਨਾਲ ਹੁਣ ਕੋਈ ਸਮਝੌਤਾ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇੰਕਲੂਸਿਵ ਅਲਾਇੰਸ (‘ਇੰਡੀਆ ’) ਸਿਰਫ ਲੋਕ ਸਭਾ ਚੋਣਾਂ ਲਈ ਸੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਨੇ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਜਿੱਤੇਗੀ, ਕਿਉਂਕਿ ਸੂਬੇ ਦੇ ਲੋਕਾਂ ਕੋਲ ਹੁਣ ਭਾਜਪਾ ਅਤੇ ਕਾਂਗਰਸ ਤੋਂ ਇਲਾਵਾ ਇਕ ਹੋਰ ਬਦਲ ਹੈ। ਕੇਜਰੀਵਾਲ ਨੇ ਕਿਹਾ, ‘‘ਸਾਡਾ ਕਾਂਗਰਸ ਨਾਲ ਕੋਈ ਗੱਠਜੋੜ ਨਹੀਂ ਹੈ। ਜੇ ਕੋਈ ਗੱਠਜੋੜ ਸੀ, ਤਾਂ ਉਨ੍ਹਾਂ ਨੇ ਵਿਸਾਵਦਰ ’ਚ ਜਿਮਨੀ ਚੋਣ ਕਿਉਂ ਲੜੀ? ਉਹ ਸਾਨੂੰ ਹਰਾਉਣ ਆਏ ਸਨ। ਭਾਜਪਾ ਨੇ ਸਾਡੀਆਂ ਵੋਟਾਂ ਕੱਟ ਕੇ ‘ਆਪ’ ਨੂੰ ਹਰਾਉਣ ਲਈ ਕਾਂਗਰਸ ਨੂੰ ਭੇਜਿਆ ਸੀ।