ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਮੁੜ ਆਉਣਗੇ ਪੰਜਾਬ

Tuesday, Nov 30, 2021 - 04:38 PM (IST)

ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਮੁੜ ਆਉਣਗੇ ਪੰਜਾਬ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਮੁੜ ਪੰਜਾਬ ਦਾ ਦੌਰਾ ਕਰਨਗੇ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਉਹ ਪੰਜਾਬ ਦੌਰੇ 'ਤੇ ਆਏ ਸਨ ਅਤੇ ਅਧਿਆਪਕਾਂ ਦੇ ਧਰਨੇ ’ਚ ਹਿੱਸਾ ਲਿਆ ਸੀ ਅਤੇ ਉਨ੍ਹਾਂ ਨੂੰ 8 ਗਰੰਟੀਆਂ ਦਿੱਤੀਆਂ ਸਨ। ਹੁਣ ਇਕ ਵਾਰ ਫਿਰ ਆਮ ਆਦਮੀ ਪਾਰਟੀ ਕਨੀਵਨਰ 2 ਦਸੰਬਰ ਨੂੰ ਪੰਜਾਬ ’ਚ ਵਿਧਾਨ ਸਭਾ ਚੋਣਾਂ 2022 ਦੀਆਂ ਚੋਣਾਂ ਦੇ ਪ੍ਰਚਾਰ ਲਈ ਆ ਰਹੇ ਹਨ।

PunjabKesari

ਇਕ ਨਿਊਜ਼ ਏਜੰਸੀ ਦੇ ਟਵੀਟ ਅਨੁਸਾਰ ਅਰਵਿੰਦ ਕੇਜਰੀਵਾਲ ਇਸ ਵਾਰ ਤਿਰੰਗਾ ਯਾਤਰਾ ਕਰਨਗੇ, ਜੋ ਕਿ ਪਠਾਨਕੋਟ ’ਚ ਹੋਵੇਗੀ। ਉਨ੍ਹਾਂ ਨਾਲ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਤਿਰੰਗਾ ਯਾਤਰਾ ’ਚ ਨਾਲ ਹੋਣਗੇ।

ਇਹ ਵੀ ਪੜ੍ਹੋ : ਸੰਸਦ ਸੈਸ਼ਨ: ਰਾਜ ਸਭਾ ’ਚ ਵਿਰੋਧੀ ਧਿਰ ਦੇ 12 ਮੈਂਬਰਾਂ ਨੂੰ ਬਾਕੀ ਸੈਸ਼ਨ ਲਈ ਕੀਤਾ ਗਿਆ ਮੁਅੱਤਲ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈੰਟ ਬਾਕਸ ’ਚ ਦਿਓ ਜਵਾਬ


author

DIsha

Content Editor

Related News