ਸਾਂਸਦ ਅਸ਼ੋਕ ਮਿੱਤਲ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤਾ ਆਪਣਾ ਬੰਗਲਾ, ਹੋਣਗੇ ਸ਼ਿਫਟ

Friday, Oct 04, 2024 - 10:36 AM (IST)

ਸਾਂਸਦ ਅਸ਼ੋਕ ਮਿੱਤਲ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤਾ ਆਪਣਾ ਬੰਗਲਾ, ਹੋਣਗੇ ਸ਼ਿਫਟ

ਨੈਸ਼ਨਲ ਡੈਸਕ: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਮੁੱਖ ਮੰਤਰੀ ਦੀ ਅਧਿਕਾਰਤ ਰਿਹਾਇਸ਼ ਖਾਲੀ ਕਰ ਦੇਣਗੇ। ਇਸ ਮਗਰੋਂ ਉਹ ਪਰਿਵਾਰ ਸਮੇਤ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਅਧਿਕਾਰਤ ਆਵਾਸ ਵਿਚ ਸ਼ਿਫਟ ਹੋ ਜਾਣਗੇ। ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨੀਂ ਇਕ ਬਿਆਨ ਜਾਰੀ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ! ਖ਼ਾਤਿਆਂ 'ਚ ਆਉਣਗੇ ਪੈਸੇ

ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਮਿਲਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਇਸ ਮਗਰੋਂ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਇਸ ਦੇ ਨਾਲ ਹੀ ਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਖ਼ਾਲੀ ਕਰਨ ਦਾ ਵੀ ਐਲਾਨ ਕਰ ਦਿੱਤਾ ਸੀ। ਹੁਣ ਕੇਜਰੀਵਾਲ ਆਪਣੇ ਪਰਿਵਾਰ ਨਾਲ ਪੰਜਾਬ ਤੋਂ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਅਧਿਕਾਰਤ ਆਵਾਸ 'ਚ ਰਹਿਣਗੇ, ਜੋ ਮੰਡੀ ਹਾਊਸ ਕੋਲ ਫਿਰੋਜ਼ਸ਼ਾਹ ਰੋਡ 'ਤੇ ਸਥਿਤ ਹੈ। ਇਹ ਆਵਾਸ ਰਵੀਸ਼ੰਕਰ ਸ਼ੁਕਲਾ ਲੇਨ ਸਥਿਤ 'ਆਪ' ਹੈੱਡਕੁਆਰਟਰ ਨੇੜੇ ਹੈ।  ਸੂਤਰਾਂ ਮੁਤਾਬਕ ਮਿੱਤਲ ਨੇ ਖੁਦ ਅਰਵਿੰਦ ਕੇਜਰੀਵਾਲ ਨੂੰ ਆਪਣੀ ਰਿਹਾਇਸ਼ 'ਤੇ ਸ਼ਿਫਟ ਹੋਣ ਦੀ ਪੇਸ਼ਕਸ਼ ਕੀਤੀ ਸੀ।ਇਸ ਤੋਂ ਪਹਿਲਾਂ ਪਾਰਟੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਜਿਹੀ ਜਾਇਦਾਦ ਦੀ ਤਲਾਸ਼ ਕਰ ਰਹੇ ਹਨ ਜੋ ਵਿਵਾਦ ਮੁਕਤ ਹੋਵੇ ਅਤੇ ਉੱਥੇ ਰਹਿਣ ਵਿਚ ਕੋਈ ਸਮੱਸਿਆ ਨਾ ਹੋਵੇ।

ਇਹ ਖ਼ਬਰ ਵੀ ਪੜ੍ਹੋ - ਸਰਪੰਚੀ ਚੋਣ ਦੇ ਫ਼ਾਰਮ ਲੈਣ ਗਿਆ ਉਮੀਦਵਾਰ ਕਰ ਬੈਠਾ ਅਜਿਹਾ ਕਾਰਾ, ਪਹੁੰਚਿਆ ਸਲਾਖਾਂ ਪਿੱਛੇ

ਜ਼ਿਕਰਯੋਗ ਹੈ ਕਿ 17 ਸਤੰਬਰ ਨੂੰ ਕੇਜਰੀਵਾਲ ਨੇ ਮੁੱਖ ਮੰਤਰੀ ਵਜੋਂ ਆਪਣਾ ਅਸਤੀਫਾ ਦਿੱਲੀ ਦੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੂੰ ਸੌਂਪਿਆ। ਜਿਸ ਤੋਂ ਬਾਅਦ ਕੇਜਰੀਵਾਲ ਸਰਕਾਰ ਵਿਚ ਮੰਤਰੀ ਆਤਸ਼ੀ ਨੂੰ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ। ਕੇਜਰੀਵਾਲ ਨੇ ਤਿਹਾੜ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਕੁਝ ਦਿਨ ਬਾਅਦ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਕੀਤਾ। ਕੇਜਰੀਵਾਲ ਨੇ ਕਿਹਾ ਕਿ ਉਹ ਤਾਂ ਹੀ ਅਹੁਦੇ 'ਤੇ ਵਾਪਸ ਪਰਤਣਗੇ ਜੇਕਰ ਉਨ੍ਹਾਂ ਨੂੰ ਫਰਵਰੀ 2025 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਦਿੱਲੀ ਦੇ ਲੋਕਾਂ ਤੋਂ ਨਵਾਂ ਫਤਵਾ ਅਤੇ 'ਈਮਾਨਦਾਰੀ ਦਾ ਸਰਟੀਫਿਕੇਟ' ਮਿਲਦਾ ਹੈ। ਅਗਲੇ ਸਾਲ ਫਰਵਰੀ ਵਿਚ ਦਿੱਲੀ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News