ਵੱਡੀ ਗਿਣਤੀ ''ਚ ਵੋਟਰਾਂ ਦੇ ਨਾਂ ਵੋਟਰ ਸੂਚੀ ''ਚੋਂ ਹਟਾਏ ਗਏ : ਕੇਜਰੀਵਾਲ
Friday, Dec 06, 2024 - 01:37 PM (IST)
ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਵੱਡੀ ਗਿਣਤੀ 'ਚ ਵੋਟਰਾਂ ਦੇ ਨਾਂ ਵੋਟਰ ਸੂਚੀ ਤੋਂ ਹਟਾ ਦਿੱਤੇ ਗਏ ਹਨ। ਕੇਜਰੀਵਾਲ ਨੇ ਇਕ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਭਾਜਪਾ ਨੇ ਸ਼ਾਹਦਰਾ, ਜਨਕਪੁਰੀ, ਲਕਸ਼ਮੀ ਨਗਰ ਅਤੇ ਹੋਰ ਸੀਟ 'ਤੇ ਹਜ਼ਾਰਾਂ ਵੋਟਰਾਂ ਦੇ ਨਾਂ ਹਟਾਉਣ ਲਈ ਭਾਰਤੀ ਚੋਣ ਕਮਿਸ਼ਨ 'ਚ ਅਰਜ਼ੀ ਦਾਖ਼ਲ ਕੀਤੀ ਹੈ।
ਉਨ੍ਹਾਂ ਕਿਹਾ,''ਭਾਜਪਾ ਨੇ ਸ਼ਾਹਦਰਾ ਖੇਤਰ 'ਚ 11,018 ਵੋਟਰਾਂ ਦੇ ਨਾਂ ਹਟਾਉਣ ਲਈ ਬੇਨਤੀ ਕੀਤੀ ਹੈ। ਜਦੋਂ ਅਸੀਂ 500 ਨਾਵਾਂ ਸੰਬੰਧੀ ਅਪੀਲ ਦੀ ਸਮੀਖਿਆ ਕੀਤੀ ਤਾਂ ਪਤਾ ਲੱਗਾ ਕਿ 75 ਫ਼ੀਸਦੀ ਲੋਕ ਹੁਣ ਵੀ ਉੱਥੇ ਰਹਿ ਰਹੇ ਹਨ ਪਰ ਉਨ੍ਹਾਂ ਦੇ ਨਾਂ ਵੋਟਰ ਸੂਚੀ ਤੋਂ ਹਟਾਏ ਜਾ ਸਕਦੇ ਹਨ।'' ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ 'ਚ ਸ਼ਾਹਦਰਾ ਵਿਧਾਨ ਸਭਾ ਸੀਟ 'ਤੇ 'ਆਪ' ਨੇ ਕਰੀਬ 5 ਹਜ਼ਾਰ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਇਸ ਚੋਣ ਖੇਤਰ 'ਚ ਕਰੀਬ 11,000 ਵੋਟਰਾਂ ਦੇ ਨਾਂ ਹਟਾਏ ਜਾ ਰਹੇ ਹਨ ਅਤੇ ਇਨ੍ਹਾਂ 'ਚੋਂ ਜ਼ਿਆਦਾਤਰ ਵੋਟਰ 'ਆਪ' ਸਮਰਥਕ ਹਨ। ਕੇਜਰੀਵਾਲ ਨੇ ਚੋਣ ਕਮਿਸ਼ਨ ਤੋਂ ਸ਼ਾਮ ਤੱਕ ਸਾਰੀਆਂ ਅਰਜ਼ੀਆਂ ਨੂੰ ਆਪਣੀ ਵੈੱਬਸਾਈਟ 'ਤੇ ਅਪਲੋਡ ਕਰਨ ਦੀ ਅਪੀਲ ਕੀਤੀ ਤਾਂ ਕਿ ਪਾਰਦਰਸ਼ਿਤਾ ਯਕੀਨੀ ਕੀਤੀ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8