ਕਿਸਾਨ ਅੰਦੋਲਨ : ਅੱਜ ਸ਼ਾਮ ਸਿੰਘੂ ਸਰਹੱਦ ’ਤੇ ਜਾਣਗੇ ਮੁੱਖ ਮੰਤਰੀ ਕੇਜਰੀਵਾਲ

12/27/2020 1:07:45 PM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਯਾਨੀ ਕਿ ਅਅਜ ਇਕ ਵਾਰ ਫਿਰ ਤੋਂ ਕਿਸਾਨਾਂ ਵਿਚਾਲੇ ਜਾਣਗੇ। ਕੇਜਰੀਵਾਲ ਅੱਜ ਸ਼ਾਮ 6 ਵਜੇ ਸਿੰਘੂ ਸਰਹੱਦ ’ਤੇ ਜਾਣਗੇ, ਜਿੱਥੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕੇਜਰੀਵਾਲ ‘ਸ਼ਹੀਦੀ ਹਫ਼ਤੇ’ ਦੌਰਾਨ ਸਿੰਘੂ ਸਰਹੱਦ ’ਤੇ  ਕੀਰਤਨ ਦਰਬਾਰ ’ਚ ਹਿੱਸਾ ਲੈਣਗੇ। ਦੱਸ ਦੇਈਏ ਕਿ ਬੀਤੇ ਦਿਨੀਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੀਆਂ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਐਲਾਨ ਕੀਤਾ ਸੀ ਕਿ ਉਹ 27 ਅਤੇ 28 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣਗੇ। ਇਸ ਦੌਰਾਨ ਸਰਹੱਦ ’ਤੇ ਕੀਰਤਨ ਦਰਬਾਰ ਦੇ ਨਾਲ ਹੀ ਲੰਗਰ ਦੀ ਵੀ ਵਿਵਸਥਾ ਕੀਤੀ ਗਈ ਹੈ।

PunjabKesari

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਕੇਜਰੀਵਾਲ ਸਰਹੱਦ ’ਤੇ ਕਿਸਾਨਾਂ ਵਿਚਾਲੇ ਗਏ ਸਨ। ਉਨ੍ਹਾਂ ਨੇ ਕਿਹਾ ਸੀ ਕਿ ਮੈਂ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਇਕ ਸੇਵਕ ਬਣ ਕੇ ਆਇਆ ਹਾਂ। ਉੱਥੇ ਹੀ ਕਿਸਾਨਾਂ ਦੇ ਸਮਰਥਨ ’ਚ ਕੇਜਰੀਵਾਲ ਨੇ ਇਕ ਦਿਨ ਦਾ ਵਰਤ ਵੀ ਰੱਖਿਆ ਸੀ। ਦੱਸਣਯੋਗ ਹੈ ਕਿ ਅੱਜ ਦੇ ਹੀ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਨੂੰ ਕੰਧ ’ਚ ਜ਼ਿੰਦਾ ਚਿਣਵਾ ਦਿੱਤਾ ਗਿਆ ਸੀ। ਛੋਟੀ ਜਿਹੀ ਉਮਰ ਵਿਚ ਸਾਹਿਬਜ਼ਾਦਿਆਂ ਨੇ ਸਿੱਖੀ ਨੂੰ ਬਚਾਉਣ ਲਈ ਬਲੀਦਾਨ ਦੇਣਾ ਬਿਹਤਰ ਸਮਝਿਆ। ਉਨ੍ਹਾਂ ਵਿਚ ਗਜ਼ਬ ਦਾ ਸਾਹਸ ਨਜ਼ਰ ਆਇਆ। 
 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


Tanu

Content Editor

Related News