ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਛਠ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

Sunday, Nov 19, 2023 - 11:08 AM (IST)

ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਛਠ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਆਸਥਾ ਦੇ ਤਿਉਹਾਰ ਛਠ ਦੀ ਲੋਕਾਂ ਨੂੰ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲੋਕਾਂ ਨੂੰ ਇਸ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵਾਨ ਸੂਰਜ ਦੀ ਪੂਜਾ ਅਤੇ ਲੋਕ ਆਸਥਾ ਦੇ ਤਿਉਹਾਰ ਛਠ ਪੂਜਾ ਦੀ ਤੁਹਾਨੂੰ ਸਾਰਿਆਂ ਨੂੰ ਦਿਲੋਂ ਸ਼ੁੱਭਕਾਮਨਾਵਾਂ। ਛਠ ਮਈਆ ਤੁਹਾਨੂੰ ਸਭ ਨੂੰ ਤੰਦਰੁਸਤ, ਖੁਸ਼, ਖੁਸ਼ਹਾਲ ਰੱਖੇ ਅਤੇ ਤੁਹਾਡੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਕਰੇ।

PunjabKesari

ਦੱਸਣਯੋਗ ਹੈ ਕਿ ਐਤਵਾਰ ਨੂੰ ਡੁੱਬਦੇ ਸੂਰਜ ਨੂੰ ਅਰਘ ਦਿੱਤ ਜਾਵੇਗਾ ਅਤੇ ਸੋਮਵਾਰ ਸਵੇਰੇ ਚੜ੍ਹਦੇ ਸੂਰਜ ਨੂੰ ਅਰਘ ਦਿੱਤੀ ਜਾਵੇਗਾ। ਲੋਕ ਆਸਥਾ ਦੇ ਤਿਉਹਾਰ ਛਠ ਮੌਕੇ  ਦਿੱਲੀ ਸਰਕਾਰ ਵੱਲੋਂ ਇੱਥੇ ਇਕ ਹਜ਼ਾਰ ਤੋਂ ਵੱਧ ਛਠ ਘਾਟਾਂ ਦਾ ਨਿਰਮਾਣ ਕੀਤਾ ਗਿਆ ਹੈ। ਛਠ ਘਾਟ ਵਿਖੇ ਪੂਜਾ ਦੇ ਨਾਲ-ਨਾਲ ਆਉਣ ਵਾਲੇ ਸ਼ਰਧਾਲੂਆਂ ਲਈ ਸੱਭਿਆਚਾਰਕ ਪ੍ਰੋਗਰਾਮਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

PunjabKesari


author

Tanu

Content Editor

Related News

News Hub