ਮਹਿੰਗਾਈ ਦਾ ਵੱਡਾ ਝਟਕਾ, 105 ਰੁਪਏ ਵਧੀ ਗੈਸ ਸਿਲੰਡਰ ਦੀ ਕੀਮਤ
Tuesday, Mar 01, 2022 - 11:10 AM (IST)
ਨਵੀਂ ਦਿੱਲੀ - ਐਲਪੀਜੀ ਗੈਸ ਮਹਿੰਗੀ ਹੋ ਗਈ ਹੈ। ਸਰਕਾਰੀ ਤੇਲ ਕੰਪਨੀਆਂ ਨੇ 1 ਮਾਰਚ ਤੋਂ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ 105 ਰੁਪਏ ਤੱਕ ਵਧਾ ਦਿੱਤੀ ਹੈ। ਦਿੱਲੀ ਵਿੱਚ ਵਪਾਰਕ ਐਲਪੀਜੀ 105 ਰੁਪਏ ਅਤੇ ਕੋਲਕਾਤਾ ਵਿੱਚ 108 ਰੁਪਏ ਮਹਿੰਗਾ ਹੋ ਗਿਆ ਹੈ। ਇੰਨਾ ਹੀ ਨਹੀਂ 5 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੀ 27 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ।
6 ਅਕਤੂਬਰ, 2021 ਤੋਂ ਬਾਅਦ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਨਾ ਤਾਂ ਕੋਈ ਕਮੀ ਹੋਈ ਅਤੇ ਨਾ ਹੀ ਕੋਈ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਸੜਕ ਹਾਦਸੇ 'ਚ ਮੌਤ ਹੋਣ 'ਤੇ ਪਰਿਵਾਰ ਨੂੰ ਦਿੱਤਾ ਜਾਵੇਗਾ ਪਹਿਲਾਂ ਨਾਲੋਂ 8 ਗੁਣਾ ਜ਼ਿਆਦਾ ਮੁਆਵਜ਼ਾ
ਨਵੀਂਆਂ ਕੀਮਤਾਂ
19 ਕਿਲੋ ਦਾ LPG ਸਿਲੰਡਰ 1 ਮਾਰਚ ਯਾਨੀ ਅੱਜ ਤੋਂ ਦਿੱਲੀ 'ਚ 1907 ਰੁਪਏ ਦੀ ਬਜਾਏ 2012 ਰੁਪਏ 'ਚ ਮਿਲੇਗਾ। ਕੋਲਕਾਤਾ 'ਚ ਹੁਣ ਇਹ 1987 ਰੁਪਏ ਦੀ ਬਜਾਏ 2095 ਰੁਪਏ 'ਚ ਮਿਲੇਗਾ ਜਦਕਿ ਮੁੰਬਈ 'ਚ ਇਸ ਦੀ ਕੀਮਤ ਹੁਣ 1857 ਰੁਪਏ ਤੋਂ ਵਧ ਕੇ 1963 ਰੁਪਏ ਹੋ ਗਈ ਹੈ। ਕਮਰਸ਼ੀਅਲ ਸਿਲੰਡਰ ਦੀ ਕੀਮਤ ਵਧਣ ਨਾਲ ਹੋਟਲ ਅਤੇ ਰੈਸਟੋਰੈਂਟ ਚਲਾਉਣ ਵਾਲੇ ਕਾਰੋਬਾਰੀਆਂ ਦੀਆਂ ਜੇਬਾਂ 'ਤੇ ਜ਼ਿਆਦਾ ਅਸਰ ਪੈਣ ਵਾਲਾ ਹੈ। ਰੈਸਟੋਰੈਂਟ ਜਾਂ ਹੋਟਲ ਵਿੱਚ ਖਾਣਾ ਖਾਣਾ ਮਹਿੰਗਾ ਹੋ ਸਕਦਾ ਹੈ।
ਸਾਲ 2021 ਦੇ ਨਵੰਬਰ ਅਤੇ ਦਸੰਬਰ ਮਹੀਨੇ ਵਿੱਚ ਵੀ ਵਧੀਆਂ ਸਨ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ
ਦੱਸ ਦੇਈਏ ਕਿ ਅਕਤੂਬਰ 2021 ਤੋਂ 1 ਫਰਵਰੀ 2022 ਦਰਮਿਆਨ ਵਪਾਰਕ ਸਿਲੰਡਰ ਦੀ ਕੀਮਤ ਵਿੱਚ 170 ਰੁਪਏ ਦਾ ਵਾਧਾ ਹੋਇਆ ਹੈ। ਦਿੱਲੀ ਵਿੱਚ ਇੱਕ ਵਪਾਰਕ ਸਿਲੰਡਰ ਦੀ ਕੀਮਤ 1 ਅਕਤੂਬਰ 2021 ਨੂੰ 1736 ਰੁਪਏ ਸੀ, ਜੋ ਨਵੰਬਰ ਵਿੱਚ ਵਧ ਕੇ 2000 ਰੁਪਏ ਹੋ ਗਈ। ਦਸੰਬਰ 'ਚ 101 ਰੁਪਏ ਦਾ ਵਾਧਾ ਹੋਇਆ ਸੀ। ਹਾਲਾਂਕਿ ਜਨਵਰੀ ਅਤੇ ਫਰਵਰੀ 'ਚ ਕੀਮਤਾਂ 'ਚ ਕਮੀ ਆਈ ਸੀ।
ਇਹ ਵੀ ਪੜ੍ਹੋ : ਯੂਕ੍ਰੇਨ ’ਚ ਵਧੀ ਕ੍ਰਿਪਟੋ ਕਰੰਸੀ ਦੀ ਵਰਤੋਂ, ਡੋਨੇਸ਼ਨ ’ਚ ਮਿਲ ਰਹੇ ਬਿਟਕੁਆਈਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।