ਆਸਾਰਾਮ ਨੂੰ ਮਿਲੀ 7 ਦਿਨ ਦੀ ਪੈਰੋਲ
Tuesday, Aug 13, 2024 - 06:28 PM (IST)
ਜੋਧਪੁਰ- ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਤੋਂ ਵੱਡੀ ਰਾਹਤ ਰਾਹਤ ਮਿਲੀ ਹੈ। ਅਦਾਲਤ ਨੇ ਇਲਾਜ ਲਈ ਆਸਾਰਾਮ ਨੂੰ 7 ਦਿਨ ਦੀ ਪੈਰੋਲ ਦਿੱਤੀ ਹੈ। ਉਹ ਪੁਲਸ ਕਸਟਡੀ 'ਚ ਇਲਾਜ ਲਈ ਮਹਾਰਾਸ਼ਟਰ ਜਾਵੇਗਾ। ਰਾਜਸਥਾਨ ਹਾਈ ਕੋਰਟ ਦੇ ਜੱਜ ਪੁਸ਼ਪੇਂਦਰ ਸਿੰਘ ਭਾਟੀ ਦੀ ਬੈਂਚ ਨੇ ਉਸ ਦੀ ਅੰਤਰਿਮ ਪੈਰੋਲ ਨੂੰ ਮਨਜ਼ੂਰੀ ਦਿੱਤੀ। ਬੀਤੇ ਦਿਨੀਂ ਜੋਧਪੁਰ ਸੈਂਟਰਲ ਜੇਲ੍ਹ 'ਚ ਸਜ਼ਾ ਕੱਟ ਰਹੇ ਆਸਾਰਾਮ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ। ਆਸਾਰਾਮ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਜੋਧਪੁਰ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਸੀ। ਉੱਥੇ ਆਸਾਰਾਮ ਦਾ ਮੈਡੀਕਲ ਚੈੱਕਅਪ ਕਰਨ ਤੋਂ ਬਾਅਦ ਉਸ ਨੂੰ ਇਲਾਜ ਲਈ ਦਾਖ਼ਲ ਕਰ ਲਿਆ ਗਿਆ ਸੀ।
ਦੱਸਣਯੋਗ ਹੈ ਕਿ ਆਸਾਰਾਮ 'ਤੇ ਨਾਬਾਲਗ ਨਾਲ ਜਬਰ ਜ਼ਿਨਾਹ ਕਰਨ ਦਾ ਦੋਸ਼ ਹੈ। ਆਸਾਰਾਮ 'ਤੇ ਪੀੜਤਾ ਨੇ ਦੋਸ਼ ਲਗਾਇਆ ਸੀ ਕਿ ਸਾਲ 2013 'ਚ ਉਸ ਨੇ ਆਪਣੇ ਜੋਧਪੁਰ ਆਸ਼ਰਮ 'ਚ ਉਸ ਨਾਲ ਜਬਰ ਜ਼ਿਨਾਹ ਕੀਤਾ ਸੀ। ਉਸ ਸਮੇਂ ਉਹ ਨਾਬਾਲਗ ਸੀ। ਉਸ ਦੀ ਉਮਰ ਸਿਰਫ਼ 16 ਸਾਲ ਸੀ। ਇਸੇ ਮਾਮਲੇ 'ਚ ਆਸਾਰਾਮ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸ ਮਾਮਲੇ 'ਚ ਆਸਾਰਾਮ ਹੁਣ ਤੱਕ 11 ਸਾਲ ਦੀ ਸਜ਼ਾ ਕੱਟ ਚੁੱਕਿਆ ਹੈ। 31 ਅਗਸਤ 2013 ਨੂੰ ਆਸਾਰਾਮ ਦੀ ਗ੍ਰਿਫ਼ਤਾਰੀ ਹੋਈ ਸੀ, ਇਸ ਦੇ ਬਾਅਦ ਤੋਂ ਉਸ ਨੇ ਕਈ ਵਾਰ ਜੇਲ੍ਹ ਤੋਂ ਬਾਹਰ ਆਉਣ ਦੀ ਅਤੇ ਜ਼ਮਾਨਤ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫ਼ਲ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8