ਆਸਾਰਾਮ ਦੀ ਅਸਥਾਈ ਜ਼ਮਾਨਤ ਮਿਆਦ ਇਕ ਮਹੀਨਾ ਵਧੀ

Friday, Jul 04, 2025 - 02:48 PM (IST)

ਆਸਾਰਾਮ ਦੀ ਅਸਥਾਈ ਜ਼ਮਾਨਤ ਮਿਆਦ ਇਕ ਮਹੀਨਾ ਵਧੀ

ਅਹਿਮਦਾਬਾਦ (ਭਾਸ਼ਾ) - ਗੁਜਰਾਤ ਹਾਈ ਕੋਰਟ ਨੇ ਵੀਰਵਾਰ ਨੂੰ ਆਸਾਰਾਮ (86) ਦੀ ਅਸਥਾਈ ਜ਼ਮਾਨਤ ਮਿਆਦ ਇਕ ਮਹੀਨੇ ਲਈ ਹੋਰ ਵਧਾ ਦਿੱਤੀ ਪਰ ਇਹ ਸਪੱਸ਼ਟ ਕਰ ਦਿੱਤਾ ਕਿ ਇਹ ‘ਆਖਰੀ ਵਿਸਥਾਰ’ ਹੋਵੇਗਾ। ਇਸ ਤੋਂ ਬਾਅਦ ਜ਼ਮਾਨਤ ਵਧਾਈ ਨਹੀਂ ਜਾਵੇਗੀ। ਆਸਾਰਾਮ ਨੂੰ 2013 ’ਚ ਜਬਰ-ਜ਼ਨਾਹ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਸ ਸਮੇਂ ਉਸ ਨੂੰ ਮੈਡੀਕਲ ਆਧਾਰ ’ਤੇ ਜ਼ਮਾਨਤ ਮਿਲੀ ਹੈ। ਅਦਾਲਤ ਨੇ ਸਭ ਤੋਂ ਪਹਿਲਾਂ 28 ਮਾਰਚ ਨੂੰ ਜ਼ਮਾਨਤ ਦਿੱਤੀ ਸੀ ਅਤੇ 30 ਜੂਨ ਨੂੰ ਮਿਆਦ ਖ਼ਤਮ ਹੋਣ ਤੋਂ ਪਹਿਲਾਂ ਇਸ ’ਚ 7 ਜੁਲਾਈ ਤੱਕ ਅੰਤ੍ਰਿਮ ਵਿਸਥਾਰ ਦਿੱਤਾ ਸੀ।

ਇਹ ਵੀ ਪੜ੍ਹੋ - WhatsApp ਰਾਹੀਂ ਘਰ ਬੈਠੇ ਪੈਸੇ ਕਮਾਉਣਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਹੋਣਗੇ ਕਈ ਫ਼ਾਇਦੇ

ਜਸਟਿਸ ਇਲੇਸ਼ ਵੋਰਾ ਅਤੇ ਪੀਐਮ ਰਾਵਲ ਦੇ ਡਿਵੀਜ਼ਨ ਬੈਂਚ ਨੇ ਆਸਾਰਾਮ ਦੀ ਆਰਜ਼ੀ ਜ਼ਮਾਨਤ ਨੂੰ ਇੱਕ ਮਹੀਨਾ ਹੋਰ ਵਧਾ ਦਿੱਤਾ ਹੈ। ਅਦਾਲਤ ਵੱਲੋਂ 28 ਮਾਰਚ ਨੂੰ ਦਿੱਤੀ ਗਈ ਜ਼ਮਾਨਤ ਦੀ ਮਿਆਦ 30 ਜੂਨ ਨੂੰ ਖਤਮ ਹੋਣ ਤੋਂ ਪਹਿਲਾਂ ਅਦਾਲਤ ਨੇ ਉਸ ਵਿਚ 7 ਜੁਲਾਈ ਤੱਕ ਅੰਤਰਿਮ ਵਾਧਾ ਕੀਤਾ ਸੀ। ਸੁਣਵਾਈ ਦੌਰਾਨ ਆਸਾਰਾਮ ਦੇ ਵਕੀਲ ਨੇ ਜ਼ਮਾਨਤ ਨੂੰ ਤਿੰਨ ਮਹੀਨੇ ਹੋਰ ਵਧਾਉਣ ਦੀ ਮੰਗ ਕੀਤੀ। ਹਾਲਾਂਕਿ, ਹਾਈ ਕੋਰਟ ਨੇ ਕਿਹਾ ਕਿ ਉਹ ਸਿਰਫ ਇੱਕ ਮਹੀਨੇ ਲਈ ਜ਼ਮਾਨਤ ਵਧਾਏਗਾ ਅਤੇ ਇਹ ਅੰਤਿਮ ਵਾਧਾ ਹੋਵੇਗਾ।

ਇਹ ਵੀ ਪੜ੍ਹੋ - School Holidays : ਮੁੜ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News