ਮਹਾਰਾਸ਼ਟਰ ਦੇ ਸਾਬਕਾ CM ਅਸ਼ੋਕ ਚੌਹਾਨ ਭਾਜਪਾ ''ਚ ਹੋਏ ਸ਼ਾਮਲ
Tuesday, Feb 13, 2024 - 03:23 PM (IST)
ਮੁੰਬਈ (ਭਾਸ਼ਾ)- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚੌਹਾਨ ਮੰਗਲਵਾਰ ਨੂੰ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ। ਚੌਹਾਨ ਨੇ ਸੋਮਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਚੌਹਾਨ (65) ਨੂੰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਪ੍ਰਦੇਸ਼ ਭਾਜਪਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ, ਪਾਰਟੀ ਦੀ ਮੁੰਬਈ ਇਕਾਈ ਦੇ ਮੁਖੀ ਆਸ਼ੀਸ਼ ਸ਼ੇਲਾਰ ਅਤੇ ਕੈਬਨਿਟ ਮੰਤਰੀ ਗਿਰੀਸ਼ ਮਹਾਜਨ ਦੀ ਮੌਜੂਦਗੀ ਵਿੱਚ ਮੁੰਬਈ ਸਥਿਤ ਪਾਰਟੀ ਦਫ਼ਤਰ ਵਿਚ ਭਾਜਪਾ ਵਿਚ ਸ਼ਾਮਲ ਕੀਤਾ ਗਿਆ। ਭਾਜਪਾ 'ਚ ਸ਼ਾਮਲ ਹੋਣ ਤੋਂ ਪਹਿਲਾਂ ਚੌਹਾਨ ਨੇ ਕਿਹਾ,''ਅੱਜ ਮੇਰੇ ਜੀਵਨ 'ਚ ਇਕ ਨਵੇਂ ਸਿਆਸੀ ਕਰੀਅਰ ਦੀ ਸ਼ੁਰੂਆਤ ਹੈ।'' ਜਦੋਂ ਚੌਹਾਨ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਕੋਈ ਫੋਨ ਕੀਤਾ ਤਾਂ ਉਨ੍ਹਾਂ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ।
ਇਹ ਵੀ ਪੜ੍ਹੋ : ਕਾਂਗਰਸ ਨੂੰ ਵੱਡਾ ਝਟਕਾ, ਮਹਾਰਾਸ਼ਟਰ ਦੇ ਸਾਬਕਾ CM ਅਸ਼ੋਕ ਚੌਹਾਨ ਨੇ ਦਿੱਤਾ ਅਸਤੀਫ਼ਾ
ਸਾਬਕਾ ਕਾਂਗਰਸ ਵਿਧਾਨ ਪ੍ਰੀਸ਼ਦ ਅਮਰਨਾਥ ਰਾਜੁਰਕਰ ਅਤੇ ਮਰਾਠਵਾੜਾ 'ਚ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਨਾਂਦੇੜ ਤੋਂ ਚੌਹਾਨ ਦੇ ਕਈ ਸਮਰਥਕ ਮੁੰਬਈ ਆਏ ਅਤੇ ਦੱਖਣੀ ਮੁੰਬਈ 'ਚ ਭਾਜਪਾ ਦਫ਼ਤਰ 'ਚ ਇਕੱਠੇ ਹੋਏ। ਸਾਬਕਾ ਮੁੱਖ ਮੰਤਰੀ ਐੱਸ.ਬੀ. ਚੌਹਾਨ ਦੇ ਪੁੱਤ ਅਸ਼ੋਕ ਚੌਹਾਨ (65) ਨੇ ਸੋਮਵਾਰ ਨੂੰ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਾਂਗਰਸ ਛੱਡਣਾ ਉਨ੍ਹਾਂ ਦਾ ਆਪਣਾ ਫ਼ੈਸਲਾ ਹੈ ਅਤੇ ਉਨ੍ਹਾਂ ਨੇ ਆਪਣੇ ਇਸ ਫ਼ੈਸਲੇ ਦਾ ਕੋਈ ਵਿਸ਼ੇਸ਼ ਕਾਰਨ ਨਹੀਂ ਦੱਸਿਆ। ਮਹਾਰਾਸ਼ਟਰ 'ਚ ਕਾਂਗਰਸ ਦੇ ਸੀਨੀਅਰ ਨੇਤਾਵਾਂ ਬਾਬਾ ਸਿੱਦੀਕੀ ਅਤੇ ਮਿਲਿੰਦ ਦੇਵੜਾ ਨੇ ਵੀ ਕੁਝ ਦਿਨ ਪਹਿਲੇ ਪਾਰਟੀ ਛੱਡ ਦਿੱਤੀ ਸੀ। ਚੌਹਾਨ ਮਰਾਠਵਾੜਾ ਖੇਤਰ ਦੇ ਨਾਂਦੇੜ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਉਹ 2014-19 ਦੌਰਾਨ ਕਾਂਗਰਸ ਦੀ ਰਾਜ ਇਕਾਈ ਦੇ ਮੁਖੀ ਵੀ ਸਨ। ਉਨ੍ਹਾਂ ਨੇ ਭੋਕਰ ਵਿਧਾਨ ਸਭਾ ਸੀਟ ਦਾ ਪ੍ਰਤੀਨਿਧੀਤੱਵ ਕੀਤਾ ਸੀ ਅਤੇ ਉਹ ਨਾਂਦੇੜ ਲੋਕ ਸਭਾ ਖੇਤਰ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e