RSS ਦੇ ਲੋਕ ਅੱਜ ਵੰਦੇ ਮਾਤਰਮ ਦੀ ਗੱਲ ਕਿਸ ਮੂੰਹ ਨਾਲ ਕਰ ਰਹੇ : ਅਸ਼ੋਕ ਗਹਿਲੋਤ
Monday, Aug 17, 2026 - 10:45 AM (IST)
ਨਵੀਂ ਦਿੱਲੀ (ਏਜੰਸੀ)- ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ਨੀਵਾਰ ਨੂੰ ਸੋਨੀਆ ਗਾਂਧੀ ਵੱਲੋਂ ਵੰਦੇ ਮਾਤਰਮ ਦੇ ਪੂਰੇ ਗਾਇਨ ਨੂੰ ਰੋਕਣ ਦੇ ਕਥਿਤ ਯਤਨ ਨਾਲ ਸਬੰਧਤ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਰਾਸ਼ਟਰੀ ਗੀਤ ਨੂੰ ਲੈ ਕੇ ਕੋਈ ਵਿਵਾਦ ਨਹੀਂ ਹੋਇਆ ਸੀ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਡਰ ਕਾਰਨ ਵੰਦੇ ਮਾਤਰਮ ਨਾ ਗਾਉਣ ਵਾਲੇ ਆਰ.ਐੱਸ.ਐੱਸ. ਦੀ ਵਿਚਾਰਧਾਰਾ ਦੇ ਲੋਕ ਅੱਜ ਵੰਦੇ ਮਾਤਰਮ ਦੀ ਗੱਲ ਕਿਸ ਮੂੰਹ ਨਾਲ ਕਰਦੇ ਹਨ।
ਗਹਿਲੋਤ ਦੀ ਇਹ ਟਿੱਪਣੀ ਭਾਜਪਾ ਨੇਤਾ ਅਮਿਤ ਮਾਲਵੀਆ ਵਲੋਂ ਕਾਂਗਰਸ ਨੇਤਾਵਾਂ ਵਾਲੇ ਧੜੇ ’ਤੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਾਰਟੀ ਦਫਤਰ ’ਚ ਪੂਰੇ ‘ਵੰਦੇ ਮਾਤਰਮ’ ਦੇ ਗਾਇਨ ਨੂੰ ਰੋਕਣ ਦਾ ਯਤਨ ਕਰਨ ਦਾ ਦੋਸ਼ ਲਾਉਣ ਤੋਂ ਬਾਅਦ ਆਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
