ਗਹਿਲੋਤ ਨੇ CM ਅਤੇ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Monday, Dec 17, 2018 - 01:42 PM (IST)

ਗਹਿਲੋਤ ਨੇ CM ਅਤੇ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਜੈਪੁਰ (ਵਾਰਤਾ)— ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਨੇ ਅਸ਼ੋਕ ਗਹਿਲੋਤ ਨੂੰ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਅਲਬਰਟ ਹਾਲ 'ਚ ਆਯੋਜਿਤ ਸਹੁੰ ਚੁੱਕ ਸਮਾਰੋਹ ਵਿਚ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿਚ ਗਹਿਲੋਤ ਅਤੇ ਪਾਇਲਟ ਨੇ ਹਿੰਦੀ 'ਚ ਸਹੁੰ ਚੁੱਕੀ।

 

PunjabKesari

ਪਾਇਲਟ ਨੇ ਚੁੰਨੀ ਦਾ ਸਾਫਾ ਪਹਿਨ ਕੇ ਦੇਸੀ ਅੰਦਾਜ ਦਿਖਾਇਆ। ਸਹੁੰ ਚੁੱਕ ਸਮਾਰੋਹ ਤੋਂ ਪਹਿਲਾਂ ਅਤੇ ਬਾਅਦ ਵਿਚ ਦੋਹਾਂ ਨੇਤਾਵਾਂ ਦੇ ਪੱਖ ਵਿਚ ਜ਼ੋਰਦਾਰ ਨਾਅਰੇਬਾਜ਼ੀ ਹੋਈ। 

PunjabKesari

ਸਹੁੰ ਚੁੱਕ ਸਮਾਗਮ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਖ ਅਬਦੁੱਲਾ, ਡੀ. ਐੱਮ. ਕੇ. ਨੇਤਾ ਐੱਮ. ਕੇ. ਸਟਾਲਿਨ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜੀਤਨਰਾਮ ਮਾਂਝੀ, ਜਦ (ਯੂ) ਦੇ ਨੇਤਾ ਸ਼ਰਦ ਯਾਦਵ, ਰਾਸ਼ਟਰਵਾਦੀ ਕਾਂਗਰਸ ਦੇ ਸ਼ਰਦ ਪੰਵਾਰ ਸਮੇਤ ਕਈ ਨੇਤਾ ਸਹੁੰ ਚੁੱਕਣ ਦੇ ਗਵਾਹ ਬਣੇ। ਓਧਰ ਰਾਹੁਲ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਸਮੇਤ ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ।


Related News