ਅਸ਼ਟਮੀ ਮੌਕੇ ਵਾਪਰਿਆ ਦਰਦਨਾਕ ਸੜਕ ਹਾਦਸਾ: ਦੋ ਭੈਣਾਂ ਸਮੇਤ ਤਿੰਨ ਕੁੜੀਆਂ ਦੀ ਮੌਤ

Tuesday, Sep 30, 2025 - 12:34 PM (IST)

ਅਸ਼ਟਮੀ ਮੌਕੇ ਵਾਪਰਿਆ ਦਰਦਨਾਕ ਸੜਕ ਹਾਦਸਾ: ਦੋ ਭੈਣਾਂ ਸਮੇਤ ਤਿੰਨ ਕੁੜੀਆਂ ਦੀ ਮੌਤ

ਪੰਨਾ (ਮੱਧ ਪ੍ਰਦੇਸ਼) : ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਟੂਰਿਸਟ ਬੱਸ ਨੇ ਕਥਿਤ ਤੌਰ 'ਤੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਭੈਣਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਇੱਕ ਪੁਲਸ ਅਧਿਕਾਰੀ ਵਲੋਂ ਮੰਗਲਵਾਰ ਨੂੰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਦੁਬਈ ਤੋਂ ਦਿੱਲੀ ਜਾ ਰਹੀ Air India ਦੀ Flight 'ਚ ਮਚੀ ਹਫ਼ੜਾ-ਦਫ਼ੜੀ, ਕਰਵਾਈ ਐਮਰਜੈਂਸੀ ਲੈਂਡਿੰਗ

ਉਨ੍ਹਾਂ ਕਿਹਾ ਕਿ ਇਹ ਘਟਨਾ ਮੰਗਲਵਾਰ ਸਵੇਰੇ ਜ਼ਿਲ੍ਹੇ ਦੇ ਅਜੈਗੜ੍ਹ ਬਾਈਪਾਸ 'ਤੇ ਵਾਪਰੀ, ਜਦੋਂ ਤਿੰਨੋਂ ਕੁੜੀਆਂ ਅਸ਼ਟਮੀ ਦੇ ਮੌਕੇ ਇੱਕ ਮੰਦਰ ਵਿੱਚ ਪੂਜਾ ਕਰਨ ਤੋਂ ਬਾਅਦ ਘਰ ਵਾਪਸ ਆ ਰਹੀਆਂ ਸਨ। ਪੰਨਾ ਕੋਤਵਾਲੀ ਪੁਲਸ ਸਟੇਸ਼ਨ ਦੇ ਇੰਚਾਰਜ ਰੋਹਿਤ ਮਿਸ਼ਰਾ ਨੇ ਦੱਸਿਆ ਕਿ ਤਿੰਨਾਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ ਅਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਿਸ਼ਰਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਲਾਲਕਰਨ (22), ਅੰਜਲੀ (17) ਅਤੇ ਅਨਾਰਕਲੀ (12) ਵਜੋਂ ਹੋਈ ਹੈ। 

ਇਹ ਵੀ ਪੜ੍ਹੋ : ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ! 5 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ

ਉਨ੍ਹਾਂ ਕਿਹਾ ਕਿ ਤਿੰਨੋਂ ਚੀਮਾਟ ਦੇ ਪਦਮਾਵਤੀ ਬੜੀ ਦੇਵਨ ਮੰਦਿਰ ਦੇ ਦਰਸ਼ਨ ਕਰਨ ਗਏ ਸਨ ਅਤੇ ਵਾਪਸ ਆਉਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ। ਮੋਟਰਸਾਈਕਲ ਲਾਲਕਰਨ ਚਲਾ ਰਿਹਾ ਸੀ, ਜੋ ਦੋਵਾਂ ਕੁੜੀਆਂ ਦਾ ਚਚੇਰਾ ਭਰਾ ਸੀ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਤਿੰਨਾਂ ਨੂੰ ਇਲਾਜ ਲਈ ਪੰਨਾ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਸਾਰਿਆਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਵਿਨਾਸ਼ਕਾਰੀ ਹੋਵੇਗਾ ਸਾਲ 2026, ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News