ਕੇਂਦਰੀ ਮੰਤਰੀ ਅਸ਼ਵਨੀ ਚੌਬੇ ਦੇ ਬੇਟੇ ਦੀਆਂ ਵਧੀਆਂ ਮੁਸ਼ਕਲਾਂ, ਗ੍ਰਿਫਤਾਰੀ ਵਾਰੰਟ ਜਾਰੀ
Sunday, Mar 25, 2018 - 12:26 PM (IST)
ਭਾਗਲਪੁਰ— ਬਿਹਾਰ ਦੇ ਭਾਗਲਪੁਰ 'ਚ ਸ਼ੌਭਾਯਾਤਰਾ ਦੌਰਾਨ ਦੋ ਗੁੱਟਾਂ ਵਿਚਕਾਰ ਹੋਈ ਝੜਪ ਦਾ ਮਾਮਲਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮਾਮਲੇ 'ਚ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਦੇ ਬੇਟੇ ਅਰਜਿਤ ਸ਼ਾਸ਼ਵਤ ਸਮੇਤ 9 ਲੋਕਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਬੀਤੇ ਸ਼ਨੀਵਾਰ ਨੂੰ ਭਾਗਲਪੁਰ 'ਚ ਹਿੰਦੂ ਨਵੇਂ ਸਾਲ ਦੇ ਚੱਲਦੇ ਸ਼ੌਭਾ ਯਾਤਰਾ ਕੱਢੀ ਗਈ ਸੀ। ਜਿਸ 'ਚ 2 ਗੁੱਟਾਂ ਦੇ ਵਿਚਕਾਰ ਝੜਪ ਹੋਈ ਸੀ। ਇਸ ਝੜਪ 'ਚ ਪੁਲਸ ਕਰਮਚਾਰੀਆਂ ਸਮੇਤ ਕਈ ਲੋਕ ਜ਼ਖਮੀ ਹੋ ਗਏ। ਇਸ ਮਾਮਲੇ 'ਚ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਦੇ ਬੇਟੇ ਅਰਜਿਤ ਸ਼ਾਸ਼ਵਤ ਸਮੇਤ 9 ਲੋਕ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਸੀ।
ਦੂਜੇ ਪਾਸੇ ਅਰਜਿਤ ਸ਼ਾਸ਼ਵਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਆਪਣੀ ਲਾਪਰਵਾਹੀ ਨੂੰ ਛੁਪਾਉਣ ਲਈ ਦੂਜੇ 'ਤੇ ਦੋਸ਼ ਲਗਾ ਰਹੀ ਹੈ। ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨੇ ਵੀ ਆਪਣੇ ਬੇਟੇ ਦੇ ਪੱਖ 'ਚ ਸਫਾਈ ਦਿੰਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੇ ਬੇਟੇ ਜੇਕਰ ਦੋਸ਼ੀ ਪਾਏ ਜਾਂਦੇ ਹਨ ਤਾਂ ਉਹ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ।