ਅਸ਼ਵਨੀ ਵੈਸ਼ਣਵ ਨੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਦੇ ਰੂਪ ''ਚ ਸੰਭਾਲਿਆ ਚਾਰਜ

Tuesday, Jun 11, 2024 - 11:34 AM (IST)

ਅਸ਼ਵਨੀ ਵੈਸ਼ਣਵ ਨੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਦੇ ਰੂਪ ''ਚ ਸੰਭਾਲਿਆ ਚਾਰਜ

ਨਵੀਂ ਦਿੱਲੀ- ਅਸ਼ਵਨੀ ਵੈਸ਼ਣਵ ਨੇ ਮੰਗਲਵਾਰ ਯਾਨੀ ਕਿ ਅੱਜ4 ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਦੇ ਰੂਪ ਵਿਚ ਚਾਰਜ ਸੰਭਾਲਿਆ। ਉਹ ਆਜ਼ਾਦੀ ਤੋਂ ਬਾਅਦ ਇਹ ਮੰਤਰਾਲਾ ਸੰਭਾਲਣ ਵਾਲੇ 35ਵੇਂ ਨੇਤਾ ਹੋਣਗੇ। ਵੈਸ਼ਣਵ ਨੇ ਅਨੁਰਾਗ ਠਾਕੁਰ ਦੀ ਥਾਂ ਲਈ ਹੈ, ਜਿਨ੍ਹਾਂ ਨੇ ਨਰਿੰਦਰ ਮੋਦੀ ਅਗਵਾਈ ਵਾਲੀ ਪਿਛਲੀ NDA ਸਰਕਾਰ ਵਿਚ ਕਰੀਬ 3 ਸਾਲ ਤੱਕ ਇਸ ਮੰਤਰਾਲਾ ਦਾ ਕੰਮਕਾਜ ਵੇਖਿਆ। ਵੈਸ਼ਣਵ ਨੇ ਸੂਚਨਾ ਅਤੇ ਪ੍ਰਸਾਰਣ ਸਕੱਤਰ ਸੰਜੇ ਜਾਜੂ ਸਮੇਤ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਸੂਚਨਾ ਅਤੇ ਪ੍ਰਸਾਰਣ ਮੰਤਰੀ ਦੇ ਤੌਰ 'ਤੇ ਅਹੁਦਾ ਗ੍ਰਹਿਣ ਕੀਤਾ। ਉਨ੍ਹਾਂ ਕੋਲ ਰੇਲਵੇ ਅਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਉਦਯੋਗਿਕੀ ਵਰਗੇ ਮਹੱਤਵਪੂਰਨ ਵਿਭਾਗ ਵੀ ਹਨ।ਕੇਂਦਰੀ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਐੱਲ. ਮੁਰੂਗਨ ਵੀ ਇਸ ਮੌਕੇ ਮੌਜੂਦ ਸਨ। 

ਵੈਸ਼ਣਵ ਨੇ ਚਾਰਜ ਸੰਭਾਲਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਰੀਬ ਤੋਂ ਗਰੀਬ ਲੋਕਾਂ ਦੀ ਸੇਵਾ ਨੂੰ ਆਪਣੀ ਜ਼ਿੰਦਗੀ ਦਾ ਦਾ ਉਦੇਸ਼ ਅਤੇ ਸਰਕਾਰ ਦਾ ਮੁੱਖ ਉਦੇਸ਼ ਬਣਾ ਲਿਆ ਹੈ। ਉਨ੍ਹਾਂ ਨੇ ਕਿਸਾਨਾਂ, ਨੌਜਵਾਨਾਂ ਦੀ ਭਲਾਈ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਨੂੰ ਦੁਨੀਆ ਦੀ ਪੰਜਵੀਂ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣਾਉਣ ਲਈ ਕੰਮ ਕੀਤਾ ਹੈ ਅਤੇ ਇਸੇ ਲਈ ਭਾਰਤ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਆਸ਼ੀਰਵਾਦ ਦਿੱਤਾ ਹੈ। 

ਦੱਸ ਦੇਈਏ ਕਿ ਪ੍ਰਸ਼ਾਸਨਿਕ ਸੇਵਾਵਾਂ ਤੋਂ ਸਿਆਸਤ 'ਚ ਆਏ 53 ਸਾਲਾ ਵੈਸ਼ਣਵ ਨੂੰ ਜੁਲਾਈ 2021 ਵਿਚ ਪਹਿਲੀ ਵਾਰ ਕੇਂਦਰੀ ਮੰਤਰੀ ਬਣਾਇਆ ਗਿਆ ਸੀ। ਓਡੀਸ਼ਾ ਤੋਂ ਰਾਜ ਸਭਾ ਮੈਂਬਰ ਵੈਸ਼ਨਵ ਨੂੰ 2002 ਵਿਚ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਫ਼ਤਰ ਵਿਚ ਡਿਪਟੀ ਸਕੱਤਰ ਨਿਯੁਕਤ ਕੀਤਾ ਗਿਆ ਸੀ। ਵੈਸ਼ਣਵ ਨੇ IIT ਕਾਨਪੁਰ ਤੋਂ ਪੜ੍ਹਾਈ ਕੀਤੀ ਹੈ।


author

Tanu

Content Editor

Related News