ਓਡੀਸ਼ਾ ਰੇਲ ਹਾਦਸੇ ਮਗਰੋਂ ਅਸਤੀਫ਼ੇ ਦੀ ਮੰਗ ''ਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਜਵਾਬ, ਕਹੀ ਇਹ ਗੱਲ
Sunday, Jun 04, 2023 - 05:30 AM (IST)
ਨੈਸ਼ਨਲ ਡੈਸਕ: ਓਡੀਸ਼ਾ ਦੇ ਬਾਲਾਸੋਰ ਵਿਚ ਸ਼ੁੱਕਰਵਾਰ ਨੂੰ ਵਾਪਰੇ ਰੇਲ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 288 ਹੋ ਗਈ ਹੈ। ਇਸ ਹਾਦਸੇ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਘਟਨਾ ਵਾਲੀ ਜਗ੍ਹਾ 'ਤੇ ਪਹੁੰਚੇ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਹਸਪਤਾਲ ਵਿਚ ਜਾ ਕੇ ਜ਼ਖ਼ਮੀਆਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉੱਥੇ ਹੀ, ਵਿਰੋਧੀ ਧਿਰ ਦੇ ਕਈ ਆਗੂਆਂ ਨੇ ਰੇਲ ਮੰਤਰੀ ਨੂੰ ਇਸ ਹਾਦਸੇ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸਾ: ਮੁੱਢਲੀ ਜਾਂਚ 'ਚ ਸਾਹਮਣੇ ਆਏ ਇਹ ਕਾਰਨ, PM ਮੋਦੀ ਨੇ ਕੀਤਾ ਸਖ਼ਤ ਕਾਰਵਾਈ ਦਾ ਵਾਅਦਾ
ਅਸਤੀਫ਼ੇ ਦੇ ਸਵਾਲ 'ਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਹ ਸਮਾਂ ਸਿਆਸਤ ਦਾ ਨਹੀਂ ਹੈ। ਲੋਕਲ ਜਨਸੇਵਕ, ਐੱਨ.ਡੀ.ਆਰ.ਐੱਫ., ਪੁਲਸ ਸਮੇਤ ਸਾਰੇ ਆਮ ਹਾਲਾਤ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਇਕ ਨਿਰਪੱਖ ਕਮੇਟੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, 15-20 ਦਿਨਾਂ ਵਿਚ ਜਾਂਚ ਰਿਪੋਰਟ ਆ ਜਾਵੇਗੀ। ਰਿਪੋਰਟ ਵਿਚ ਸਾਰੇ ਕਾਰਨਾਂ ਦਾ ਪਤਾ ਲੱਗ ਜਾਵੇਗਾ, ਜਿਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਮੈਂ ਕਿਤੇ ਨਹੀਂ ਜਾ ਰਿਹਾ, ਇੱਥੇ ਹੀ ਹਾਂ। ਪ੍ਰਧਾਨ ਮੰਤਰੀ ਵੀ ਇੱਥੇ ਆਏ ਸਨ। ਉਨ੍ਹਾਂ ਨੇ ਇਸ ਘਟਨਾ ਦਾ ਜਾਇਜ਼ਾ ਲਿਆ ਤੇ ਜ਼ਖ਼ਮੀਆਂ ਨਾਲ ਗੱਲਬਾਤ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।