ਵੱਡੀ ਖ਼ਬਰ ; 25,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
Saturday, Sep 27, 2025 - 01:59 PM (IST)

ਨੈਸ਼ਨਲ ਡੈਸਕ- ਮਹਾਰਾਸ਼ਟਰ ਸੂਬੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਠਾਣੇ ਜ਼ਿਲ੍ਹੇ 'ਚ ਐਂਟੀ ਕਰੱਪਸ਼ਨ ਬਿਊਰੋ (ਏ.ਸੀ.ਬੀ.) ਨੇ ਸ਼ਨੀਵਾਰ ਨੂੰ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਨੂੰ 25,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਸੀ.ਬੀ. ਨੇ ਸ਼ੁੱਕਰਵਾਰ ਨੂੰ ਮੁੰਬਰਾ ਪੁਲਸ ਸਟੇਸ਼ਨ ਦੇ ਏ.ਐੱਸ.ਆਈ. ਸ਼ਸ਼ੀਕਾਂਤ ਲਕਸ਼ਮਣ ਭਾਲੇਰਾਓ (49) ਨੂੰ ਰਿਸ਼ਵਤ ਦੀ ਰਕਮ ਲੈਂਦੇ ਹੋਏ ਫੜਿਆ। ਏ.ਸੀ.ਬੀ. ਦੇ ਅਨੁਸਾਰ ਇਕ ਵਿਅਕਤੀ ਖ਼ਿਲਾਫ਼ ਇੱਕ ਪੁਲਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਪੁਲਸ ਮੁਲਾਜ਼ਮ ਨੇ ਉਸ ਵਿਅਕਤੀ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ- ਦਿਵਾਲੀ ਤੋਂ ਪਹਿਲਾਂ ਕਰਮਚਾਰੀਆਂ ਦੀਆਂ ਲੱਗੀਆਂ ਮੌਜਾਂ ! ਪ੍ਰਸ਼ਾਸਨ ਨੇ DA 'ਚ ਕੀਤਾ ਵਾਧਾ
ਅਧਿਕਾਰੀ ਨੇ ਕਿਹਾ ਕਿ ਉਸ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਮਦਦ ਕਰਨ ਅਤੇ ਉਸ ਦਾ ਜ਼ਬਤ ਕੀਤਾ ਸਕੂਟਰ ਵਾਪਸ ਕਰਨ ਲਈ ਰਿਸ਼ਵਤ ਮੰਗੀ ਸੀ। ਗੱਲਬਾਤ ਤੋਂ ਬਾਅਦ ਉਹ 25,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ, ਜਿਸ ਮਗਰੋਂ ਉਸ ਨੂੰ ਰਕਮ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਉਕਤ ਏ.ਐੱਸ.ਆਈ. ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e