10 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਫੜਿਆ ਗਿਆ ASI ! ਦਿੱਲੀ ਦੀ ਪਾਰਕ ''ਚੋਂ CBI ਨੇ ਕੀਤਾ ਗ੍ਰਿਫ਼ਤਾਰ
Wednesday, Feb 11, 2026 - 03:20 PM (IST)
ਨਵੀਂ ਦਿੱਲੀ : ਰਾਜਧਾਨੀ ਦਿੱਲੀ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕੇਂਦਰੀ ਜਾਂਚ ਬਿਊਰੋ (CBI) ਨੇ ਦਿੱਲੀ ਪੁਲਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਦਿੱਲੀ ਦੇ ਚਿਤਰੰਜਨ ਪਾਰਕ ਥਾਣੇ ਵਿੱਚ ਤਾਇਨਾਤ ਮੁਲਾਜ਼ਮ ਵਿਰੁੱਧ ਕੀਤੀ ਗਈ ਹੈ।
ਕੀ ਹੈ ਪੂਰਾ ਮਾਮਲਾ ?
ਜਾਣਕਾਰੀ ਅਨੁਸਾਰ, ਸੀ.ਬੀ.ਆਈ. ਨੂੰ ਇੱਕ ਸ਼ਿਕਾਇਤ ਮਿਲੀ ਸੀ ਕਿ ਸੀ.ਆਰ. ਪਾਰਕ ਥਾਣੇ ਵਿੱਚ ਤਾਇਨਾਤ ਏ.ਐੱਸ.ਆਈ. ਇੱਕ ਜ਼ਮੀਨੀ ਵਿਵਾਦ ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਾ ਕਰਨ ਦੇ ਬਦਲੇ 25 ਲੱਖ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਦੇ ਆਧਾਰ 'ਤੇ ਸੀ.ਬੀ.ਆਈ. ਨੇ ਮੰਗਲਵਾਰ ਨੂੰ ਮਾਮਲਾ ਦਰਜ ਕੀਤਾ ਅਤੇ ਉਸੇ ਸ਼ਾਮ ਜਾਲ ਵਿਛਾਇਆ। ਜਿਵੇਂ ਹੀ ਪੁਲਸ ਮੁਲਾਜ਼ਮ ਨੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਫੜੇ, ਸੀ.ਬੀ.ਆਈ. ਦੀ ਟੀਮ ਨੇ ਉਸ ਨੂੰ ਮੌਕੇ 'ਤੇ ਹੀ ਦਬੋਚ ਲਿਆ।
ਇਹ ਵੀ ਪੜ੍ਹੋ- Takeoff ਕਰਦਿਆਂ ਹੀ ਹੋ ਗਿਆ Crash ! ਸਮੁੰਦਰ ਕੰਢੇ ਜਾ ਡਿੱਗਾ ਸਵਾਰੀਆਂ ਨਾਲ ਭਰਿਆ ਜਹਾਜ਼
ਅਗਲੀ ਕਾਰਵਾਈ
ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਮੁਲਾਜ਼ਮ ਦੇ ਟਿਕਾਣਿਆਂ 'ਤੇ ਵੀ ਤਲਾਸ਼ੀ ਲਈ ਜਾ ਰਹੀ ਹੈ। ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਜਾਵੇਗਾ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਸ ਰਿਸ਼ਵਤਖੋਰੀ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
