ਰਾਜਸਥਾਨ ''ਚ ਆਦਿਵਾਸੀ ਔਰਤ ਨਾਲ ਜਬਰ ਜ਼ਿਨਾਹ ਦੇ ਦੋਸ਼ ''ਚ IAS ਗ੍ਰਿਫ਼ਤਾਰ
Thursday, May 05, 2022 - 05:21 PM (IST)
ਕੋਟਾ (ਭਾਸ਼ਾ)- ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ 'ਚ 25 ਸਾਲਾ ਆਦਿਵਾਸੀ ਮਹਿਲਾ ਨਾਲ ਜਬਰ ਜ਼ਿਨਾਹ ਦੇ ਦੋਸ਼ 'ਚ ਇਕ ਪੁਲਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭਾਲਟਾ ਥਾਣੇ 'ਚ ਸਹਾਇਕ ਪੁਲਸ ਸਬ ਇੰਸਪੈਕਟਰ ਦੋਸ਼ੀ ਜਗਦੀਸ਼ ਪ੍ਰਸਾਦ (59) ਉਸ ਮਾਮਲੇ 'ਚ ਜਾਂਚ ਅਧਿਕਾਰੀ ਹੈ, ਜੋ ਬਲਾਤਕਾਰ ਪੀੜਤਾ ਨੇ ਜਨਵਰੀ 'ਚ ਆਪਣੇ ਸਹੁਰੇ ਪਰਿਵਾਰ ਖ਼ਿਲਾਫ਼ ਦਰਜ ਕਰਵਾਇਆ ਸੀ। ਪੀੜਤਾ ਨੇ ਦੋਸ਼ ਲਗਾਇਆ ਕਿ ਉਦੋਂ ਤੋਂ ਜਗਦੀਸ਼ ਪ੍ਰਸਾਦ ਜਾਂਚ ਦੀ ਆੜ 'ਚ ਵਾਰ-ਵਾਰ ਫ਼ੋਨ ਕਰ ਕੇ ਉਸ ਨੂੰ ਪਰੇਸ਼ਾਨ ਕਰ ਰਿਹਾ ਸੀ। ਜਗਦੀਸ਼ 6 ਮਹੀਨਿਆਂ 'ਚ ਸੇਵਾਮੁਕਤ ਹੋਣ ਵਾਲਾ ਹੈ। ਪੁਲਸ ਨੇ ਕਿਹਾ ਕਿ ਸੋਮਵਾਰ ਰਾਤ ਉਹ ਇਕ ਪਿੰਡ 'ਚ ਵਿਆਹ ਸਮਾਰੋਹ 'ਚ ਸ਼ਾਮਲ ਹੋਈ। ਜਗਦੀਸ਼ ਨੇ ਉਸ ਨੂੰ ਬਾਹਰ ਬੁਲਾਇਆ ਅਤੇ ਆਪਣੀ ਮੋਟਰਸਾਈਕਲ 'ਤੇ ਬਿਠਾ ਕੇ ਜੰਗਲ 'ਚ ਲੈ ਗਿਆ, ਜਿੱਥੇ ਉਸ ਨੇ ਔਰਤ ਨਾਲ ਜਬਰ ਜ਼ਿਨਾਹ ਕੀਤਾ।
ਇਹ ਵੀ ਪੜ੍ਹੋ : ਗੈਂਗਰੇਪ ਦਾ ਮੁਕੱਦਮਾ ਦਰਜ ਕਰਵਾਉਣ ਗਈ 13 ਸਾਲਾ ਕੁੜੀ ਨਾਲ ਥਾਣਾ ਮੁਖੀ ਨੇ ਕੀਤਾ ਜਬਰ ਜ਼ਿਨਾਹ
ਪੁਲਸ ਨੇ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਤੋਂ ਬਾਅਦ ਉਹ ਉਸ ਨੂੰ ਵਾਪਸ ਸਮਾਰੋਹ 'ਤੇ ਛੱਡਣ ਆਇਆ ਅਤੇ ਉਸ ਦੇ ਪਤੀ ਨੂੰ ਦੇਖ ਕੇ ਦੌੜ ਗਿਆ। ਔਰਤ ਨੇ ਆਪਬੀਤੀ ਪਤੀ ਨੂੰ ਸੁਣਾਈ, ਜਿਸ ਤੋਂ ਬਾਅਦ ਮੰਗਲਵਾਰ ਸ਼ਾਮ ਉਨ੍ਹਾਂ ਨੇ ਜਗਦੀਸ਼ ਖ਼ਿਲਾਫ਼ ਉਸੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ, ਜਿੱਥੇ ਉਹ ਤਾਇਨਾਤ ਹੈ। ਖੇਤਰ ਅਧਿਕਾਰੀ ਗਿਰਧਰ ਸਿੰਘ ਨੇ ਕਿਹਾ ਕਿ ਦੋਸ਼ੀ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 376 (2) ਏ (i) ਅਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਨਿਵਾਰਨ) ਐਕਟ, 1989 ਦੇ ਅਧੀਨ ਮਾਮਲਾ ਦਰਜ ਕੀਤਾ ਅਤੇ ਉਸ ਨੂੰ 24 ਘੰਟਿਆਂ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ। ਸਿੰਘ ਨੇ ਕਿਹਾ ਕਿ ਮੈਡੀਕਲ ਜਾਂਚ ਤੋਂ ਬਾਅਦ ਬੁੱਧਵਾਰ ਨੂੰ ਮੈਜਿਸਟਰੇਟ ਦੇ ਸਾਹਮਣੇ ਪੀੜਤਾ ਦਾ ਬਿਆਨ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਸਾਦ ਨੂੰ ਵੀਰਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਣਾ ਹੈ। ਪੁਲਸ ਪੁੱਛ-ਗਿੱਛ ਲਈ ਹਿਰਾਸਤ ਦੀ ਅਪੀਲ ਨਹੀਂ ਕਰੇਗੀ। ਉਹ ਪਹਿਲਾਂ ਹੀ ਸ਼ੁਰੂਆਤੀ ਜਾਂਚ ਕਰ ਚੁਕੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ