ASI ਨੇ ਗਿਆਨਵਾਪੀ ਕੈਂਪਸ ਦਾ ਸਰਵੇ ਕੀਤਾ ਸ਼ੁਰੂ, ਥਾਂ-ਥਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ
Friday, Aug 04, 2023 - 08:51 AM (IST)
ਵਾਰਾਣਸੀ (ਭਾਸ਼ਾ)- ਇਲਾਹਾਬਾਦ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ, ਭਾਰਤੀ ਪੁਰਾਤੱਤਵ ਸਰਵੇਖਣ (ਏ.ਐੱਸ.ਆਈ.) ਦੀ ਇੱਕ ਟੀਮ ਨੇ ਸ਼ੁੱਕਰਵਾਰ ਸਵੇਰੇ ਵਾਰਾਣਸੀ ਦੇ ਗਿਆਨਵਾਪੀ ਕੰਪਲੈਕਸ ਦਾ ਸਰਵੇਖਣ ਸ਼ੁਰੂ ਕੀਤਾ। ਇਸ ਦੌਰਾਨ ਗਿਆਨਵਾਪੀ ਕੈਂਪਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਹਿੰਦੂ ਪੱਖ ਦੇ ਵਕੀਲ ਮਦਨ ਮੋਹਨ ਯਾਦਵ ਨੇ ਦੱਸਿਆ ਕਿ ਏ.ਐੱਸ.ਆਈ. ਦੀ ਇੱਕ ਟੀਮ ਸਵੇਰੇ 7 ਵਜੇ ਦੇ ਕਰੀਬ ਗਿਆਨਵਾਪੀ ਕੈਂਪਸ ਵਿੱਚ ਦਾਖਲ ਹੋਈ ਅਤੇ ਕੰਮ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਹਿੰਦੂ ਪਟੀਸ਼ਨਰ ਆਪਣੇ ਵਕੀਲਾਂ ਸਮੇਤ ਮੌਕੇ 'ਤੇ ਮੌਜੂਦ ਹਨ।
ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ 21 ਸਾਲਾ ਅਫ਼ਗਾਨ ਕੁੜੀ ਦੇ ਕਤਲ ਦੇ ਦੋਸ਼ 'ਚ ਭਾਰਤੀ ਨੂੰ ਹੋਈ ਉਮਰ ਕੈਦ
ਮੁਸਲਿਮ ਪੱਖ ਵੱਲੋਂ ਕੋਈ ਵੀ ਮੌਜੂਦ ਨਹੀਂ ਹੈ। ਮੁਸਲਿਮ ਪੱਖ ਨੇ ਇਸ ਸਰਵੇਖਣ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਅੰਜੁਮਨ ਇੰਤਜ਼ਾਮੀਆ ਮਸਜਿਦ ਕਮੇਟੀ ਦੇ ਸਕੱਤਰ ਸਈਅਦ ਮੁਹੰਮਦ ਯਾਸੀਨ ਨੇ ਕਿਹਾ ਕਿ ਮੁਸਲਿਮ ਪੱਖ ਦੇ ਵਕੀਲ ਸਰਵੇਖਣ ਵਿੱਚ ਹਿੱਸਾ ਨਹੀਂ ਲੈਣਗੇ, ਕਿਉਂਕਿ ਮੁਸਲਮਾਨਾਂ ਵੱਲੋਂ ਸਰਵੇਖਣ ਦੇ ਫੈਸਲੇ ਨੂੰ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾ ਚੁੱਕੀ ਹੈ।
ਇਸ ਤੋਂ ਪਹਿਲਾਂ ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਦੇ ਫੈਸਲੇ ਤੋਂ ਬਾਅਦ ਏ.ਐੱਸ.ਆਈ. ਦੀ ਟੀਮ ਨੇ 24 ਜੁਲਾਈ ਨੂੰ ਗਿਆਨਵਾਪੀ ਕੰਪਲੈਕਸ ਦੇ ਸਰਵੇ ਦਾ ਕੰਮ ਸ਼ੁਰੂ ਕੀਤਾ ਸੀ ਪਰ ਕੁਝ ਘੰਟਿਆਂ ਬਾਅਦ ਹੀ ਮਸਜਿਦ ਨਾਲ ਸਬੰਧਤ ਕਮੇਟੀ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ’ਤੇ ਰੋਕ ਲਾ ਦਿੱਤੀ ਸੀ ਅਤੇ ਇਸ ਮਾਮਲੇ ਨੂੰ ਇਲਾਹਾਬਾਦ ਹਾਈ ਕੋਰਟ ਦੇ ਸਾਹਮਣੇ ਰੱਖਣ ਲਈ ਕਿਹਾ ਸੀ। ਹਾਈਕੋਰਟ ਨੇ 3 ਅਗਸਤ ਨੂੰ ਆਪਣਾ ਫੈਸਲਾ ਸੁਣਾਉਂਦੇ ਹੋਏ ਮੁਸਲਿਮ ਪੱਖ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਗਿਆਨਵਾਪੀ ਕੈਂਪਸ ਦਾ ਸਰਵੇਖਣ ਕਰਨ ਦੇ ਹੇਠਲੀ ਅਦਾਲਤ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਸੀ। ਮੁਸਲਿਮ ਪੱਖ ਨੇ ਹਾਈਕੋਰਟ ਦੇ ਫੈਸਲੇ ਨੂੰ ਵੀਰਵਾਰ ਨੂੰ ਹੀ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ।
ਇਹ ਵੀ ਪੜ੍ਹੋ: ਬਰਨਾਲਾ 'ਚ ਵੱਡੀ ਵਾਰਦਾਤ, ਔਰਤ ਦਾ ਕਤਲ ਕਰ ਸੋਨੇ ਦੇ ਗਹਿਣੇ ਲੁੱਟ ਫ਼ਰਾਰ ਹੋਏ ਲੁਟੇਰੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।