ਦੁੱਖਦ ਘਟਨਾ: ਏ.ਐੱਸ.ਆਈ. ਨੇ ਥਾਣੇ ''ਚ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

Tuesday, Aug 06, 2024 - 01:39 PM (IST)

ਦੁੱਖਦ ਘਟਨਾ: ਏ.ਐੱਸ.ਆਈ. ਨੇ ਥਾਣੇ ''ਚ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਨਵੀਂ ਦਿੱਲੀ (ਭਾਸ਼ਾ) - ਦਿੱਲੀ ਪੁਲਸ ਦੇ ਇੱਕ ਸਹਾਇਕ ਸਬ-ਇੰਸਪੈਕਟਰ ਨੇ ਉੱਤਰੀ ਦਿੱਲੀ ਦੇ ਸਿਵਲ ਲਾਈਨ ਪੁਲਸ ਸਟੇਸ਼ਨ ਵਿੱਚ ਕਥਿਤ ਤੌਰ 'ਤੇ ਆਪਣੀ ਸਰਕਾਰੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੇ ਮੰਗਲਵਾਰ ਨੂੰ ਦਿੱਤੀ। 

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਏ.ਐੱਸ.ਆਈ. ਕੋਲੋਂ ਕਿਸੇ ਤਰ੍ਹਾਂ ਦਾ ਕੋਈ ‘ਸੁਸਾਈਡ ਨੋਟ’ ਬਰਾਮਦ ਨਹੀਂ ਹੋਇਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਸਟੇਸ਼ਨ 'ਚ ਤਾਇਨਾਤ ਵਿਜੇ ਨੇ ਸੋਮਵਾਰ ਦੇਰ ਰਾਤ ਖੁਦ ਨੂੰ ਗੋਲੀ ਮਾਰ ਖ਼ੁਦਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News