ਦੁਖ਼ਦ ਖ਼ਬਰ: ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ ASP ਦੇ ਪੁੱਤਰ ਦੀ ਹੋਈ ਮੌਤ
Tuesday, Nov 21, 2023 - 04:11 PM (IST)
ਲਖਨਊ- ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਮੰਗਲਵਾਰ ਇਕ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਲਖਨਊ ਦੇ ਗੋਮਤੀ ਨਗਰ ਵਿਸਤਾਰ ਇਲਾਕੇ 'ਚ ਮੰਗਲਵਾਰ ਸਵੇਰੇ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਵਧੀਕ ਪੁਲਸ ਸੁਪਰਡੈਂਟ ਦੇ ਨਾਬਾਲਗ ਪੁੱਤਰ ਦੀ ਮੌਤ ਹੋ ਗਈ। ਪੁਲਸ ਮੁਤਾਬਕ ਲਖਨਊ 'ਚ ਤਾਇਨਾਤ ਵਧੀਕ ਪੁਲਸ ਸੁਪਰਡੈਂਟ (ASP) ਸ਼ਵੇਤਾ ਸ਼੍ਰੀਵਾਸਤਵ ਦਾ 10 ਸਾਲ ਦਾ ਪੁੱਤਰ ਨੈਮਿਸ਼ ਜਨੇਸ਼ਵਰ ਮਿਸ਼ਰ ਪਾਰਕ ਦੇ ਨੇੜੇ ਸਕੇਟਿੰਗ ਅਭਿਆਸ ਲਈ ਗਿਆ ਸੀ, ਤਾਂ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਕਾਰਨ ਉਸ ਦੀ ਮੌਤ ਹੋ ਗਈ। ਇਸ ਹਾਦਸੇ ਮਗਰੋਂ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ- ਉੱਤਰਾਕਾਸ਼ੀ ਸੁਰੰਗ 'ਚ ਫਸੇ 41 ਮਜ਼ਦੂਰਾਂ ਦਾ ਮਾਮਲਾ ਪੁੱਜਾ ਹਾਈ ਕੋਰਟ
ਓਧਰ ਡੀ. ਸੀ. ਪੀ. ਆਸ਼ੀਸ਼ ਸ਼੍ਰੀਵਾਸਤਵ ਨੇ ਦੱਸਿਆ ਕਿ ਅੱਜ ਸਵੇਰੇ ਸਾਢੇ 5 ਵਜੇ ਥਾਣਾ ਗੋਮਤੀਨਗ ਵਿਸਤਾਰ ਪੁਲਸ ਨੂੰ ਸੂਚਨਾ ਮਿਲੀ ਕਿ ਪੁਲਸ ਹੈੱਡਕੁਆਰਟਰ ਵਿਚ ਤਾਇਨਾਤ ਸ਼ਵੇਤਾ ਸ਼੍ਰੀਵਾਸਤਵ ਦੇ ਪੁੱਤਰ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਦੋਂ ਉਹ ਸਕੇਟਿੰਗ ਦਾ ਅਭਿਆਸ ਕਰ ਰਿਹਾ ਸੀ। ਸ਼੍ਰੀਵਾਸਤਵ ਨੇ ਦੱਸਿਆ ਕਿ ਹਾਦਸੇ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਸਰੀਰ 'ਚ ਧੱਸੇ 3 ਤੀਰਾਂ ਨੂੰ ਕੱਢ ਕੇ ਡਾਕਟਰਾਂ ਨੇ 60 ਸਾਲਾ ਸ਼ਖ਼ਸ ਨੂੰ ਬਖਸ਼ੀ ਨਵੀਂ ਜ਼ਿੰਦਗੀ
ਇਸ ਸਬੰਧ ਵਿਚ ਪੀੜਤ ਪਰਿਵਾਰ ਤੋਂ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਾਹਨ ਖਿਲਾਫ਼ ਕੇਸ ਦਰਜ ਕੀਤਾ ਹੈ। ਡੀ. ਸੀ. ਪੀ. ਨੇ ਕਿਹਾ ਕਿ ਅਣਪਛਾਤੇ ਵਾਹਨ ਦੀ ਤਲਾਸ਼ ਵਿਚ 5 ਟੀਮਾਂ ਲਾਈਆਂ ਗਈਆਂ ਹਨ ਅਤੇ ਛੇਤੀ ਹੀ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਦੀ ਪਛਾਣ ਕਰ ਗ੍ਰਿਫ਼ਤਾਰੀ ਯਕੀਨੀ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8