ਸੈਲਾਨੀਆਂ ਲਈ ਮੁੜ ਖੋਲ੍ਹਿਆ ਜਾਵੇਗਾ ਕਾਜ਼ੀਰੰਗਾ ਨੈਸ਼ਨਲ ਪਾਰਕ

Sunday, Sep 08, 2024 - 01:58 PM (IST)

ਸੈਲਾਨੀਆਂ ਲਈ ਮੁੜ ਖੋਲ੍ਹਿਆ ਜਾਵੇਗਾ ਕਾਜ਼ੀਰੰਗਾ ਨੈਸ਼ਨਲ ਪਾਰਕ

ਗੁਹਾਟੀ- ਆਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਅਤੇ ਟਾਈਗਰ ਰਿਜ਼ਰਵ ਨੂੰ ਮਾਨਸੂਨ ਦੀਆਂ ਛੁੱਟੀਆਂ ਤੋਂ ਬਾਅਦ 1 ਅਕਤੂਬਰ ਨੂੰ ਸੈਲਾਨੀਆਂ ਲਈ ਮੁੜ ਖੋਲ੍ਹ ਦਿੱਤਾ ਜਾਵੇਗਾ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਜ਼ੀਰੰਗਾ ਨੈਸ਼ਨਲ ਪਾਰਕ ਦੀ ਡਾਇਰੈਕਟਰ ਸੋਨਾਲੀ ਘੋਸ਼ ਨੇ ਕਿਹਾ ਕਿ ਹੜ੍ਹ ਤੋਂ ਬਾਅਦ ਸੜਕਾਂ ਦੀ ਹਾਲਤ ਨੂੰ ਦੇਖਦੇ ਹੋਏ ਸ਼ੁਰੂਆਤ 'ਚ ਪਾਰਕ ਦੇ ਸਿਰਫ ਤਿੰਨ ਭਾਗਾਂ ਨੂੰ ਜੀਪ ਸਫਾਰੀ ਦੀ ਸਹੂਲਤ ਵਾਲੇ ਸੈਲਾਨੀਆਂ ਲਈ ਖੋਲ੍ਹਿਆ ਜਾਵੇਗਾ।

ਸਵੇਰੇ 7:30 ਤੋਂ 10 ਵਜੇ ਤੱਕ ਅਤੇ ਦੁਪਹਿਰ 1:30 ਤੋਂ 3 ਵਜੇ ਤੱਕ ਦੋ ਸ਼ਿਫਟਾਂ ਵਿਚ ਜੀਪ ਸਫਾਰੀ ਦੀ ਇਜਾਜ਼ਤ ਹੋਵੇਗੀ। ਹਰ ਸਾਲ ਮਈ ਵਿਚ ਮਾਨਸੂਨ ਸ਼ੁਰੂ ਹੋਣ ਦੇ ਨਾਲ ਹੀ ਪਾਰਕ ਬੰਦ ਕਰ ਦਿੱਤਾ ਜਾਂਦਾ ਹੈ। ਇਸ ਸਾਲ ਭਿਆਨਕ ਹੜ੍ਹਾਂ ਕਾਰਨ 200 ਦੇ ਕਰੀਬ ਜਾਨਵਰਾਂ ਦੀ ਜਾਨ ਚਲੀ ਗਈ।


author

Tanu

Content Editor

Related News