ਇਕੋ ਦਿਨ 330 ਮੁਲਜ਼ਮ ਗ੍ਰਿਫ਼ਤਾਰ ! ਆਸਾਮ ’ਚ ਧੋਖਾਦੇਹੀ ਦੇ ਮਾਮਲਿਆਂ ’ਚ ਪੁਲਸ ਦਾ ਵੱਡਾ ਐਕਸ਼ਨ

Sunday, Sep 06, 2026 - 05:12 PM (IST)

ਇਕੋ ਦਿਨ 330 ਮੁਲਜ਼ਮ ਗ੍ਰਿਫ਼ਤਾਰ ! ਆਸਾਮ ’ਚ ਧੋਖਾਦੇਹੀ ਦੇ ਮਾਮਲਿਆਂ ’ਚ ਪੁਲਸ ਦਾ ਵੱਡਾ ਐਕਸ਼ਨ

ਨੈਸ਼ਨਲ ਡੈਸਕ- ਆਸਾਮ ਦੇ ਪੁਲਸ ਡਾਇਰੈਕਟਰ ਜਨਰਲ ਹਰਮੀਤ ਸਿੰਘ ਨੇ ਕਿਹਾ ਕਿ ਸੂਬਾ ਪੁਲਸ ਨੇ ਧੋਖਾਦੇਹੀ ਦੇ ਮਾਮਲਿਆਂ ਦੇ ਖ਼ਿਲਾਫ ਸ਼ਨੀਵਾਰ ਤੜਕੇ ਚਲਾਈ ਗਈ ਇਕ ਵਿਸ਼ੇਸ਼ ਮੁਹਿੰਮ ’ਚ 330 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਹਰਮੀਤ ਸਿੰਘ ਨੇ ਕਿਹਾ ਕਿ ਖੁਦ ਨੂੰ ਪੁਲਸ ਮੁਲਾਜ਼ਮ ਦੱਸ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ੱਕੀਆਂ ਦਾ ਪਤਾ ਆਸਾਮ ਦੇ ਬਾਹਰ ਵੀ ਲੱਗਾ ਹੈ। ਇਨ੍ਹਾਂ ’ਚ ਹੈਦਰਾਬਾਦ ਅਤੇ ਬੈਂਗਲੁਰੂ ਵਰਗੇ ਸ਼ਹਿਰਾਂ ’ਚ ਮੌਜੂਦ ਲੋਕ ਸ਼ਾਮਲ ਹਨ। ਉਨ੍ਹਾਂ ਨੂੰ ਵੀ ਜਲਦ ਪੁਲਸ ਦੀ ਗ੍ਰਿਫ਼ਤ ’ਚ ਲਿਆਂਦਾ ਜਾਵੇਗਾ।

ਪੁਲਸ ਡਾਇਰੈਕਟਰ ਜਨਰਲ ਨੇ ਦੱਸਿਆ ਕਿ ਗ੍ਰਿਫ਼ਤਾਰ ਲੋਕਾਂ ’ਤੇ ਪੁਲਸ ਨਾਲ ਜੁੜੇ ਮਾਮਲਿਆਂ ਨੂੰ ਨਿਪਟਾਉਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਫਸਾਉਣ, ਖੁਦ ਨੂੰ ਪੁਲਸ ਅਧਿਕਾਰੀ ਦੱਸ ਕੇ ਅਤੇ ਫੋਨ ’ਤੇ ਲੋਕਾਂ ਨੂੰ ਧਮਕਾ ਕੇ ਉਨ੍ਹਾਂ ਤੋਂ ਪੈਸੇ ਵਸੂਲਣ ਵਰਗੀ ਧੋਖਾਦੇਹੀ ’ਚ ਸ਼ਾਮਲ ਹੋਣ ਦਾ ਦੋਸ਼ ਹੈ। ਹਰਮੀਤ ਸਿੰਘ ਨੇ ਕਿਹਾ ਕਿ ਪੁਲਸ ਧੋਖਾਦੇਹੀ ਦੇ ਇਸ ਤਰ੍ਹਾਂ ਦੇ ਮਾਮਲਿਆਂ ਦੇ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ। ਮੁੱਖ ਮੰਤਰੀ ਦੇ ਹੁਕਮਾਂ ’ਤੇ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।


author

Harpreet SIngh

Content Editor

Related News