ਅਸਾਮ ''ਚ ਭਿਆਨਕ ਬੱਸ ਹਾਦਸਾ, ਚਾਰ ਯਾਤਰੀਆਂ ਦੀ ਮੌਤ, 10 ਦੇ ਕਰੀਬ ਜ਼ਖਮੀ

Saturday, Mar 14, 2026 - 12:57 PM (IST)

ਅਸਾਮ ''ਚ ਭਿਆਨਕ ਬੱਸ ਹਾਦਸਾ, ਚਾਰ ਯਾਤਰੀਆਂ ਦੀ ਮੌਤ, 10 ਦੇ ਕਰੀਬ ਜ਼ਖਮੀ

ਡਿਫੂ (ਅਸਾਮ) : ਅਸਾਮ ਦੇ ਕਰਬੀ ਅੰਗਲੋਂਗ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਬੱਸ ਦੇ ਕੰਟਰੋਲ ਤੋਂ ਬਾਹਰ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ, ਜਿਸ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 10 ਦੇ ਕਰੀਬ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਇੱਥੋਂ ਦੇ ਇੱਕ ਸੀਨੀਅਰ ਅਧਿਕਾਰੀ ਦੇ ਅਨੁਸਾਰ ਮੱਧ ਅਸਾਮ ਦੇ ਮੋਰੀਗਾਓਂ ਜ਼ਿਲ੍ਹੇ ਦੇ ਮੋਇਰਾਬਾਰੀ ਤੋਂ ਨਾਗਾਲੈਂਡ ਦੇ ਦੀਮਾਪੁਰ ਜਾ ਰਹੀ ਇੱਕ ਬੱਸ ਸਵੇਰੇ ਤੜਕੇ ਬੋਕਾਜਾਨ ਥਾਣਾ ਖੇਤਰ ਦੇ ਅਧੀਨ ਲਖੀਜਾਨ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। 

ਇਹ ਵੀ ਪੜ੍ਹੋ - ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ ਲਿਆ ਫ਼ੈਸਲਾ

ਉਨ੍ਹਾਂ ਦੱਸਿਆ ਕਿ ਸੜਕ 'ਤੇ ਇਕ ਮੋੜ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਬੱਸ ਡਰਾਈਵਰ ਨੇ ਆਪਣੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ਕਿਨਾਰੇ ਲੱਗੇ ਪੇੜ ਨਾਲ ਟਕਰਾਅ ਗਈ। ਇਸ ਹਾਦਸੇ 'ਚ ਡਰਾਈਵਰ ਸਣੇ 4 ਯਾਤਰੀਆਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਇਸ ਮਾਮਲੇ ਦੀ ਕਾਰਵਾਈ ਕਰਦੇ ਹੋਏ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਅਧਿਕਾਰੀ ਨੇ ਕਿਹਾ, "ਅਸੀਂ ਇੱਕ ਬੱਚੇ ਸਮੇਤ 10 ਲੋਕਾਂ ਨੂੰ ਦੀਮਾਪੁਰ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਹੈ।" ਮ੍ਰਿਤਕਾਂ ਦੀ ਪਛਾਣ ਅਬਦੁਲ ਬਾਰੇਕ, ਖਲੀਲ ਰਹਿਮਾਨ, ਛਬੀਨਾ ਸੁਲਤਾਨਾ ਅਤੇ ਅਲਾਲ ਉਦੀਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News